ਪੜਚੋਲ ਕਰੋ

14 ਅਪ੍ਰੈਲ 2022 ਦਾ ਹੁਕਮਨਾਮਾ

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ॥

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
 
ਪਦਅਰਥ: ਹਮਰੀ = ਅਸਾਂ ਜੀਵਾਂ ਦੀ। ਗਣਤ = ਕੀਤੇ ਕਰਮਾਂ ਦਾ ਹਿਸਾਬ। ਨ ਗਣੀਆ = ਨਹੀਂ ਗਿਣਦਾ। ਕਾਈ ਗਣਤ = ਕੋਈ ਭੀ ਲੇਖਾ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਛਾਣਿ = ਪਛਾਣੈ, ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੇ = (ਕੁਕਰਮਾਂ ਤੋਂ) ਬਚਾਈ ਰੱਖਦਾ ਹੈ। ਮਾਣਿ = ਮਾਣੈ, ਮਾਣਦਾ ਹੈ।੧। ਸਾਚਾ = ਸਦਾ ਕਾਇਮ ਰਹਿਣ ਵਾਲਾ। ਸਦ = ਸਦਾ। ਬੰਧੁ = ਰੋਕ, ਬੰਨ੍ਹ (ਕੁਕਰਮਾਂ ਦੇ ਰਾਹ ਵਿਚ) ਰੁਕਾਵਟ। ਸਤਿਗੁਰਿ = ਗੁਰੂ ਨੇ। ਕਲਿਆਣ = (ਆਤਮਕ) ਸੁਖ।ਰਹਾਉ। ਜੀਉ = ਜਿੰਦ। ਪਾਇ = ਪਾ ਕੇ। ਪਿੰਡੁ = ਸਰੀਰ। ਜਿਨ = ਜਿਸ (ਪ੍ਰਭੂ) ਨੇ। ਸਜਾਇਆ = ਪੈਦਾ ਕੀਤਾ। ਪੈਜ = ਇੱਜ਼ਤ। ਸਦ = ਸਦਾ।੨।

ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ ਜੀ! (ਆਖੋ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget