ਪੜਚੋਲ ਕਰੋ
Advertisement
15 ਅਪ੍ਰੈਲ 2022 ਦਾ ਹੁਕਮਨਾਮਾ
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
ਪਦਅਰਥ: ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ) । ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, ਉਹ ਜਿਸ ਦੀ ਅਸਲੀਅਤ ਕੁਝ ਹੋਰ ਹੋਵੇ ਪਰ ਵੇਖਣ ਨੂੰ ਕੁਝ ਅਜੀਬ ਮਨ = ਮੋਹਣਾ ਦਿੱਸਦਾ ਹੋਵੇ। ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ।ਰਹਾਉ।

ਅਰਥ: ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥ ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ ਜੀ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਪੰਜਾਬ
ਦੇਸ਼
ਮਨੋਰੰਜਨ
Advertisement