ਪੜਚੋਲ ਕਰੋ

16 ਅਪ੍ਰੈਲ 2022 ਦਾ ਹੁਕਮਨਾਮਾ

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਪਦਅਰਥ :- ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤਿ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।੧। ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ। ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ। ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ।੨। ਨਿਧਿ = ਖ਼ਜ਼ਾਨਾ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ। ਗੋਸਾਈ = ਹੇ ਧਰਤੀ ਦੇ ਖਸਮ! ਕੋਟਿ = ਕ੍ਰੋੜਾਂ। ਤੇ = ਤੋਂ, ਨਾਲ। ਮੁਖ ਤੇ = ਮੂੰਹੋਂ। ਨਿਮਖ = ਅੱਖ ਝਮਕਣ ਜਿਤਨੇ ਸਮੇ ਲਈ। ਬੁਲਾਈ = ਬੁਲਾਈਂ, ਮੈਂ (ਤੇਰਾ ਨਾਮ) ਉਚਾਰਾਂ।੩। ਸਾ = ਉਹ {ਇਸਤ੍ਰੀ ਲਿੰਗ}। ਕੈ ਮਨਿ = ਦੇ ਮਨ ਵਿਚ। ਭਾਈ = ਪਸੰਦ ਆਉਂਦੀ ਹੈ। ਤ੍ਰਿਪਤਿ ਅਘਾਈ = ਪੂਰਨ ਤੌਰ ਤੇ ਰੱਜ ਜਾਈਦਾ ਹੈ।੪।

 
ਅਰਥ :- (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget