ਪੜਚੋਲ ਕਰੋ

ਅੱਜ ਦਾ ਹੁਕਮਨਾਮਾ (17 ਅਗਸਤ 2022)

 ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥

 ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥
 
ਅਰਥ :- ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥ ਸਾਧ ਸੰਗਤ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਉਹ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਉਹ ਆਤਮਕ-ਸੂਝ ਤੋਂ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਪਰਮਾਤਮਾ ਦਾ ਘਰ ਤੇ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ ॥੩॥ ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। ਤਾਂ ਕੰਨਾਂ ਨਾਲ ਉਸ ਦੀ ਸਿਫ਼ਤ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ। ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ। ਹੇ ਨਾਨਕ ਜੀ! ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਕੇਵਲ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ ॥੪॥੩॥
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget