ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 17-12-2022)

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਪਦਅਰਥ: ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ) । ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ) । ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ = ਗੋ = ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ) । ਨਾਈ = ਵਡਿਆਈ।੧। ਸਰਿ = ਬਰਾਬਰ। ਜਾਇਸੀ = ਚਲਾ ਜਾਇਗਾ। ਨਿਬੇੜੁ = ਫ਼ੈਸਲਾ, ਖ਼ਾਤਮਾ (ਜਨਮ ਮਰਨ ਦੇ ਗੇੜ ਦਾ) । ਭਰਮੁ = ਭਟਕਣਾ। ਚੁਕਾਏ = ਦੂਰ ਕਰਦਾ ਹੈ। ਕਹਾਏ = ਸਿਫ਼ਤਿ-ਸਾਲਾਹ ਕਰਾਂਦਾ ਹੈ। ਅਕਥੁ = ਉਹ ਪ੍ਰਭੂ ਜਿਸ ਦੇ ਗੁਣ ਬਿਆਨ ਨਾਹ ਕੀਤੇ ਜਾ ਸਕਣ। ਸਚ ਮਹਿ = ਸਦਾ-ਥਿਰ ਪ੍ਰਭੂ ਵਿਚ। ਸਚੁ = ਸਦਾ-ਥਿਰ ਪ੍ਰਭੂ। ਹੁਕਮੀ ਹੁਕਮੁ = ਹੁਕਮ ਦੇ ਮਾਲਕ ਦਾ ਹੁਕਮ। ਸਾਚੀ = ਸਦਾ-ਥਿਰ ਰਹਿਣ ਵਾਲੀ। ਤੇ = ਤੋਂ। ਮਨਿ = ਮਨ ਵਿਚ। ਅੰਤਿ = ਅਖ਼ੀਰ ਵੇਲੇ। ਸਖਾਈ = ਸਾਥੀ। ਵਡਿਆਈ = ਆਦਰ।੨। ਅਲਖ = ਹੇ ਅਦ੍ਰਿਸ਼ਟ! ਸਿਰੰਦਿਆ = ਹੇ ਸਿਰੰਦੇ! ਹੇ ਪੈਦਾ ਕਰਨ ਵਾਲੇ! ਵਾਦ = ਝਗੜੇ। ਦੁਇ ਰਾਹ = ਦੋ ਰਸਤੇ (ਭਗਤੀ ਤੇ ਮਾਇਆ) । ਹੁਕਮਿ = ਹੁਕਮ ਵਿਚ। ਸਬਾਏ = ਸਾਰੇ ਜੀਵ। ਸਿਰਿ = ਸਿਰ ਉਤੇ। ਸਿਞਾਪੈ = ਪਛਾਣਿਆ ਜਾਂਦਾ ਹੈ।੩। ਸੋਹਹਿ = ਸੋਭਦੇ ਹਨ। ਦਰਵਾਰਿ = ਦਰਬਾਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੁਹਾਇਆ = ਸੋਹਣੇ ਜੀਵਨ ਵਾਲੇ। ਅੰਮ੍ਰਿਤ ਬਾਣਿ = ਆਤਮਕ ਜੀਵਨ ਦੇਣ ਵਾਲੀ ਬਾਣੀ। ਰਸਨ = ਜੀਭ। ਰਸਾਇਆ = ਇਕ = ਸੁਰ। ਰਸਾਏ = ਇਕ = ਸੁਰ ਕਰ ਲੈਂਦੇ ਹਨ। ਨਾਮਿ = ਨਾਮ ਦੀ ਰਾਹੀਂ। ਤਿਸਾਏ = ਪਿਆਸੇ, ਤਿਹਾਏ। ਸਬਦਿ = ਸ਼ਬਦ ਦੀ ਰਾਹੀਂ। ਵਿਕਾਣੇ = ਪ੍ਰਭੂ = ਨਾਮ ਤੋਂ ਸਦਕੇ ਹੁੰਦੇ ਹਨ। ਪਾਰਸਿ ਪਰਸਿਐ = ਗੁਰੂ = ਪਾਰਸ ਨੂੰ ਛੋਹਣ ਨਾਲ। ਪਾਰਸੁ = ਇਕ ਪੱਥਰੀ ਜੋ ਸਭ ਧਾਤਾਂ ਨੂੰ ਸੋਨਾ ਕਰ ਸਕਣ ਵਾਲੀ ਮਿਥੀ ਗਈ ਹੈ। ਮਨਿ = ਮਨ ਵਿਚ। ਅਮਰਾ ਪਦੁ = ਉਹ ਆਤਮਕ ਅਵਸਥਾ ਜਿਥੇ ਆਤਮਕ ਮੌਤ ਨਹੀਂ ਪੋਂਹਦੀ। ਆਪੁ = ਆਪਾ = ਭਾਵ। ਵਾਪਾਰੀ = ਵਣਜਾਰੇ।੪। ਭੂਖ ਪਿਆਸੋ = ਭੁੱਖਾ = ਪਿਆਸਾ। ਆਥਿ = ਮਾਇਆ। ਕਿਉ ਜਾਇਸਾ = ਕਿਉ ਜਾਇਸਾਂ, ਮੈਂ ਕਿਵੇਂ ਜਾ ਸਕਦਾ ਹਾਂ? ਪੂਛਉ = ਮੈਂ ਪੁੱਛਾਂਗਾ। ਜਾਇ = ਜਾ ਕੇ। ਧਿਆਇਸਾ = ਧਿਆਇਸਾਂ, ਮੈਂ ਸਿਮਰਾਂਗਾ। ਧਿਆਈ = ਮੈਂ ਧਿਆਵਾਂਗਾ। ਚਵਾਈ = ਮੈਂ ਉਚਾਰਾਂਗਾ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਅਨਦਿਨੁ = ਹਰ ਰੋਜ਼। ਵਖਾਣਾ = ਮੈਂ ਉਚਾਰਾਂਗਾ। ਕਰਣੀ ਕਾਰ = ਕਰਨ ਜੋਗ ਕੰਮ। ਧੁਰਹੁ = ਪਰਮਾਤਮਾ ਨੇ ਆਪਣੀ ਹਜ਼ੂਰੀ ਤੋਂ। ਆਪਿ = ਉਹ ਬੰਦਾ ਆਪ। ਮੁਆ = ਮਾਇਆ ਦੇ ਮੋਹ ਵਲੋਂ ਮਰ ਜਾਂਦਾ ਹੈ। ਮਨੁ ਮਾਰੀ = ਮਨੁ ਮਾਰਿ, ਆਪਣੇ ਮਨ ਨੂੰ ਮਾਰ ਕੇ। ਮਹਾ ਰਸੁ = ਸਭ ਤੋਂ ਸ੍ਰੇਸ਼ਟ ਸੁਆਦ ਵਾਲਾ। ਨਾਮਿ = ਨਾਮਿ ਦੀ ਰਾਹੀਂ।੫।

 ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ ਜੀ! (ਉਸ ਦੇ ਦਰ ਤੇ ਅਰਦਾਸ ਕਰੋ, ਤੇ ਆਖੋ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥ ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)। ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ* *ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ ਜੀ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰੋ ਤੇ ਆਖੋ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥ ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ ਜੀ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥ ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ)। ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ)। ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥ ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Embed widget