ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-11-2022)

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥

ਅਰਥ :- ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ॥੧॥ ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥ ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ॥੩॥ ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ। ਹੇ ਨਾਨਕ ਜੀ! ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ ॥੪॥੧॥੩॥

ਟਾਪ ਹੈਡਲਾਈਨ

Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget