ਪੜਚੋਲ ਕਰੋ

ਅੱਜ ਦਾ ਹੁਕਮਨਾਮਾ (21 ਸਤੰਬਰ 2022)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
 

ਅਰਥ :- ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ, ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀਂ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ ਜੀ! (ਆਖੋ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget