ਪੜਚੋਲ ਕਰੋ

ਅੱਜ ਦਾ ਹੁਕਮਨਾਮਾ (22 ਅਗਸਤ 2022)

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥

 
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
 
ਪਦਅਰਥ: ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ 'ਦੇਹੁ' ਪੁਲਿੰਗ ਵਿਚ ਵਰਤਿਆ ਗਿਆ ਹੈ}। ਜੀਉ = ਜਿੰਦ। ਰਸੁ = ਸੁਆਦਲੇ ਪਦਾਰਥ। ਗ੍ਰਿਹ = ਘਰ। ਮੰਦਰ = ਸੋਹਣੇ ਮਕਾਨ। ਅਸੁ = ਘੋੜੇ {ਸੰਸਕ੍ਰਿਤ ਲਫ਼ਜ਼ 'ਅਸ੍ਵ' ਹੈ, ਬਹੁ-ਵਚਨ ਵਿਚ ਭੀ 'ਅਸੁ' ਹੀ ਹੈ}। ਸੰਜੋਗ = ਭਾਗ। ਸੁਤ = ਪੁੱਤਰ। ਬਨਿਤਾ = ਇਸਤ੍ਰੀ। ਸਾਜਨ = ਮਿੱਤਰ। ਦੇਵਨ ਜੋਗ = ਜੋ ਦੇਣ ਨੂੰ ਸਮਰੱਥ ਹੈ। ਹਰਿਆ = ਖਿੜਿਆ ਹੋਇਆ। ਵਿਜੋਗ = ਵਿਛੋੜੇ ਦੇ ਦੁੱਖ। ਰਮਹੁ = ਯਾਦ ਰੱਖੋ।੩।

ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।

ਟਾਪ ਹੈਡਲਾਈਨ

ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget