ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 22-12-2022)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 22-12-2022)

 ਸਲੋਕੁ ਮ: ੧ ॥
ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥ ਮ: ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥ ਮ: ੧ ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨ੍ਹੀ ਗੁਰਮੁਖਿ ਬੁਝਿਆ ਤਿਨ੍ਹਾ ਸੂਤਕੁ ਨਾਹਿ ॥੩॥ ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਿਧ ਪਾਈਆ ॥੧੮॥

ਵੀਰਵਾਰ, ੭ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੪੭੨)

ਸਲੋਕੁ ਮ: ੧ ॥
ਜੇ ਸੂਤਕ ਨੂੰ ਮੰਨ ਲਈਏ (ਭਾਵ, ਜੇ ਮੰਨ ਲਈਏ ਕਿ ਸੂਤਕ ਦਾ ਭਰਮ ਰੱਖਣਾ ਚਾਹੀਦਾ ਹੈ, ਤਾਂ ਇਹ ਭੀ ਚੇਤਾ ਰੱਖੋ ਕਿ ਇਸ ਤਰ੍ਹਾਂ) ਸੂਤਕ ਸਭ ਥਾਈਂ ਹੁੰਦਾ ਹੈ; ਗੋਹੇ ਤੇ ਲਕੜੀ ਦੇ ਅੰਦਰ ਭੀ ਕੀੜੇ ਹੁੰਦੇ ਹਨ (ਭਾਵ, ਜੰਮਦੇ ਰਹਿੰਦੇ ਹਨ); ਅੰਨ ਦੇ ਜਿਤਨੇ ਭੀ ਦਾਣੇ ਹਨ, ਇਹਨਾਂ ਵਿਚੋਂ ਕੋਈ ਦਾਣਾ ਭੀ ਜੀਵ ਤੋਂ ਬਿਨਾ ਨਹੀਂ ਹੈ । ਪਾਣੀ ਆਪ ਭੀ ਜੀਵ ਹੈ, ਕਿਉਂਕਿ ਇਸ ਨਾਲ ਹਰੇਕ ਜੀਵ ਹਰਾ (ਭਾਵ, ਜਿੰਦ ਵਾਲਾ) ਹੁੰਦਾ ਹੈ । ਸੂਤਕ ਕਿਵੇਂ ਰੱਖਿਆ ਜਾ ਸਕਦਾ ਹੈ? (ਭਾਵ, ਸੂਤਕ ਦਾ ਭਰਮ ਪੂਰੇ ਤੌਰ ਤੇ ਮੰਨਣਾ ਬੜਾ ਹੀ ਕਠਨ ਹੈ, ਕਿਉਂਕਿ ਇਸ ਤਰ੍ਹਾਂ ਤਾਂ ਹਰ ਵੇਲੇ ਹੀ) ਰਸੋਈ ਵਿਚ ਸੂਤਕ ਪਿਆ ਰਹਿੰਦਾ ਹੈ । ਹੇ ਨਾਨਕ! ਇਸ ਤਰ੍ਹਾਂ (ਭਾਵ, ਭਰਮਾਂ ਵਿਚ ਪਿਆਂ) ਸੂਤਕ (ਮਨ ਤੋਂ) ਨਹੀਂ ਉਤਰਦਾ, ਇਸ ਨੂੰ (ਪ੍ਰਭੂ ਦਾ) ਗਿਆਨ ਹੀ ਧੋ ਕੇ ਲਾਹ ਸਕਦਾ ਹੈ ।੧। ਮਨ ਦਾ ਸੂਤਕ ਲੋਭ ਹੈ (ਭਾਵ, ਜਿਨ੍ਹਾਂ ਮਨੁੱਖਾਂ ਦੇ ਮਨ ਨੂੰ ਲੋਭ ਰੂਪੀ ਸੂਤਕ ਚੰਬੜਿਆ ਹੈ); ਜੀਭ ਦਾ ਸੂਤਕ ਝੂਠ ਬੋਲਣਾ ਹੈ, (ਭਾਵ, ਜਿਨ੍ਹਾਂ ਮਨੁੱਖਾਂ ਦੀ ਜੀਭ ਨੂੰ ਝੂਠ-ਰੂਪ ਸੂਤਕ ਹੈ); (ਜਿਨ੍ਹਾਂ ਮਨੁੱਖ ਦੀਆਂ) ਅੱਖਾਂ ਨੂੰ ਪਰਾਇਆ ਧਨ ਅਤੇ ਪਰਾਈਆਂ ਇਸਤਰੀਆਂ ਦਾ ਰੂਪ ਤੱਕਣ ਦਾ ਸੂਤਕ (ਚੰਬੜਿਆ ਹੋਇਆ ਹੈ); (ਜਿਨ੍ਹਾਂ ਮਨੁੱਖਾਂ ਦੇ) ਕੰਨ ਵਿਚ ਭੀ ਸੂਤਕ ਹੈ ਕਿ ਕੰਨ ਨਾਲ ਬੇਫ਼ਿਕਰ ਹੋ ਕੇ ਚੁਗ਼ਲੀ ਸੁਣਦੇ ਹਨ; ਹੇ ਨਾਨਕ! (ਇਹੋ ਜਿਹੇ) ਮਨੁੱਖ (ਵੇਖਣ ਨੂੰ ਭਾਵੇਂ) ਹੰਸਾਂ ਵਰਗੇ (ਸੋਹਣੇ) ਹੋਣ (ਤਾਂ ਭੀ ਉਹ) ਬੱਧੇ ਹੋਏ ਨਰਕ ਵਿਚ ਜਾਂਦੇ ਹਨ ।੨। ਸੂਤਕ ਨਿਰਾ ਭਰਮ ਹੀ ਹੈ, ਇਹ (ਸੂਤਕ-ਰੂਪ ਭਰਮ) ਮਾਇਆ ਵਿਚ ਫਸਿਆਂ (ਮਨੁੱਖ ਨੂੰ) ਆ ਲੱਗਦਾ ਹੈ । (ਉਞ ਤਾਂ) ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ । (ਪਦਾਰਥਾਂ ਦਾ) ਖਾਣਾ ਪੀਣਾ ਭੀ ਪਵਿੱਤਰ ਹੈ (ਭਾਵ, ਮਾੜਾ ਨਹੀਂ, ਕਿਉਂਕਿ) ਪ੍ਰਭੂ ਨੇ ਆਪ ਇਕੱਠਾ ਕਰ ਕੇ ਰਿਜ਼ਕ ਜੀਵਾਂ ਨੂੰ ਦਿੱਤਾ ਹੈ । ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਨੇ ਇਹ ਗੱਲ ਸਮਝ ਲਈ ਹੈ, ਉਹਨਾਂ ਨੂੰ ਸੂਤਕ ਨਹੀਂ ਲੱਗਦਾ ।੩। ਸਤਿਗੁਰੂ ਦੇ ਗੁਣ ਗਾਉਣੇ ਚਾਹੀਦੇ ਹਨ ਤੇ ਆਖਣਾ ਚਾਹੀਦਾ ਹੈ ਕਿ ਗੁਰੂ ਬਹੁਤ ਵੱਡਾ ਹੈ, ਕਿਉਂਕਿ ਗੁਰੂ ਵਿਚ ਵੱਡੇ ਗੁਣ ਹਨ । ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ-ਪਤੀ ਨੇ (ਗੁਰੂ ਨਾਲ) ਮਿਲਾਇਆ ਹੈ, ਉਹਨਾਂ ਨੂੰ ਉਹ ਗੁਣ ਅੱਖੀਂ ਦਿੱਸਦੇ ਹਨ, ਅਤੇ ਜੇ ਪ੍ਰਭੂ ਨੂੰ ਭਾਵੇ ਤਾਂ ਉਹਨਾਂ ਦੇ ਮਨ ਵਿਚ ਭੀ ਗੁਣ ਵੱਸ ਪੈਂਦੇ ਹਨ । ਪ੍ਰਭੂ ਆਪਣੇ ਹੁਕਮ ਅਨੁਸਾਰ ਉਹਨਾਂ ਮਨੁੱਖਾਂ ਦੇ ਮੱਥੇ ਤੇ ਹੱਥ ਰੱਖ ਕੇ ਉਹਨਾਂ ਦੇ ਮਨ ਵਿਚੋਂ ਬੁਰਿਆਈਆਂ ਮਾਰ ਕੇ ਕੱਢ ਦੇਂਦਾ ਹੈ । ਜੇ ਪਤੀ-ਪ੍ਰਭੂ ਪਰਸੰਨ ਹੋ ਪਏ, ਤਾਂ ਮਾਨੋ, ਸਾਰੇ ਪਦਾਰਥ ਮਿਲ ਪੈਂਦੇ ਹਨ ।੧੮।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget