ਪੜਚੋਲ ਕਰੋ

ਅੱਜ ਦਾ ਹੁਕਮਨਾਮਾ ਸਾਹਿਬ

ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥

ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥

ਅਰਥ :- ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ ॥੧॥ ਹੇ ਮੇਰੇ ਮਾਲਕ-ਪ੍ਰਭੂ! ਅਸੀਂ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਹੇ ਪ੍ਰਭੂ! ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥ ਰਹਾਉ ॥ ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ ॥੨॥ ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ ॥੩॥ ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਹੇ ਨਾਨਕ ਜੀ! ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ ॥੪॥੧॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget