ਪੜਚੋਲ ਕਰੋ

24 ਅਪ੍ਰੈਲ 2022 ਦਾ ਹੁਕਮਨਾਮਾ

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
 
 ਪਦਅਰਥ: ਸਾਖੀ = ਸਿੱਖਿਆ ਦਾ ਬਚਨ। ਕੂਕ ਪੂਕਾਰ = ਰੋਣਾ = ਚੀਕਣਾ, ਗਿਲੇ = ਗੁਜ਼ਾਰੀ। ਸੰਸਾ = ਤੌਖ਼ਲਾ। ਮੁਹਿ ਕਾਲੈ = ਕਾਲੇ ਮੂੰਹ ਨਾਲ, ਮੁਕਾਲਖ ਖੱਟ ਕੇ। ਸਜਣ = ਗੁਰਮੁਖ। ਮਿਲਿ = ਮਿਲਿ ਕੇ। ਪੰਥੁ = ਰਾਹ। ਦਸਾਈ = ਮੈਂ ਪੁੱਛਾਂ। ਕਰੀ = ਮੈਂ ਕਰਾਂ। ਧਿਆਈ = ਮੈਂ ਸਿਮਰਾਂ।
 
 ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਦੂਰ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ ਜੀ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ॥੧॥ ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ, ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ। ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ ਜੀ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ॥੨॥ ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ॥੧੨॥
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Embed widget