ਪੜਚੋਲ ਕਰੋ

 ਅੱਜ ਦਾ ਹੁਕਮਨਾਮਾ (25 ਅਗਸਤ 2022)

ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥

ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥ ਮਃ ੧ ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥ ਮਃ ੧ ॥ ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥ ਪਉੜੀ ॥ ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸਮਾਇਆ ॥੧੧॥

ਪਦਅਰਥ: ਸਚਿ = ਸੱਚ ਵਿਚ। ਸਚਿ ਕਾਲੁ = ਸੱਚ ਵਿਚ ਕਾਲ ਪੈ ਗਿਆ ਹੈ ਅਸਲੀਅਤ ਦੀ ਪਰਖ ਨਹੀਂ ਰਹੀ। ਕਾਲਖ = ਕਾਲਾਪਨ, ਵਿਕਾਰਾਂ ਦੀ ਸਿਆਹੀ। ਬੇਤਾਲ = ਭੂਤ ਪ੍ਰੇਤ। ਬੀਉ = ਨਾਮ ਰੂਪ ਬੀਜ। ਬੀਜਿ = ਬੀਜ ਕੇ। ਕਿਉ ਉਗਵੈ = ਨਹੀਂ ਉੱਗ ਸਕਦੀ। ਦਾਲਿ = ਦਾਣੇ ਦੇ ਦੋਵੇਂ ਹਿੱਸੇ ਵਖੋ ਵਖਰੇ। ਇਕੁ = ਸਾਬਤ ਬੀਜ। ਰੁਤੀ ਹੂ ਰੁਤਿ = ਰੁਤਾਂ ਵਿਚੋਂ ਰੁਤ, ਭਾਵ ਚੰਗੀ ਰੁਤ, ਫਬਵੀਂ ਰੁਤ। ਪਾਹ = ਲਾਗ, ਕੱਪੜੇ ਨੂੰ ਪੱਕਾ ਰੰਗ ਚਾੜ੍ਹਨ ਲਈ ਜੋ ਪਾਣੀ ਵਿਚ ਰੰਗ ਤੋਂ ਪਹਿਲਾਂ ਪਾਈਦੀ ਹੈ। ਕੋਰੈ = ਕੋਰੇ (ਕੱਪੜੇ) ਨੂੰ। ਰੰਗੁ ਸੋਇ = ਉਹ (ਪੱਕਾ) ਰੰਗ ਜੋ (ਹੋਣਾ ਚਾਹੀਦਾ ਹੈ, ਭਾਵ) ਵਧੀਆ ਪੱਕਾ ਰੰਗ। ਸਰਮੁ = ਮਿਹਨਤ। ਰਪੈ = ਰੰਗਿਆ ਜਾਏ। ਕੂੜੈ = ਕੂੜ ਦੀ ਛਲ ਠੱਗੀ ਦੀ। ਸੋਇ = ਖ਼ਬਰ, ਭਿਣਖ ।੧। ਲਬੁ = ਜੀਭ ਦਾ ਚਸਕਾ। ਮਹਤਾ = ਵਜ਼ੀਰ। ਸਿਕਦਾਰੁ = ਚੌਧਰੀ। ਨੇਬੁ = ਨਾਇਬ। ਸਦਿ = ਸੱਦ ਕੇ, ਬੁਲਾ ਕੇ। ਅੰਧੀ ਰਯਤਿ = ਕਾਮਾਦਿਕ ਵਿਕਾਰਾਂ ਦੇ ਅਧੀਨ ਰਹਿ ਕੇ ਅੰਨ੍ਹੇ ਹੋਏ ਜੀਵ। ਭਾਹਿ = ਅੱਗ, ਤ੍ਰਿਸ਼ਨਾ ਦੀ ਅੱਗ। ਮੁਰਦਾਰੁ = ਹਰਾਮ, ਵੱਢੀ, ਰਿਸ਼ਵਤ। ਭਰੇ ਮੁਰਦਾਰੁ = (ਰਯਤ) ਚੱਟੀ ਭਰਦੀ ਹੈ। ਗਿਆਨੀ = ਹੋਰਨਾਂ ਨੂੰ ਉਪਦੇਸ਼ ਕਰਨ ਵਾਲੇ। ਵਾਵਹਿ = ਵਜਾਂਦੇ ਹਨ। ਰੂਪ ਕਰਹਿ = ਕਈ ਭੇਸ ਵਟਾਂਦੇ ਹਨ। ਵਾਦਾ = ਝਗੜੇ ਜੁੱਧਾਂ ਦੇ ਪਰਸੰਗ। ਜੋਧਾ ਕਾ ਵੀਚਾਰੁ = ਸੂਰਮਿਆਂ ਦੀਆਂ ਕਹਾਣੀਆਂ ਦੀ ਵਿਆਖਿਆ। ਹਿਕਮਤਿ = ਚਲਾਕੀ। ਹੁਜਤਿ = ਦਲੀਲ। ਸੰਜੈ = ਮਾਇਆ ਦੇ ਇਕੱਠਾ ਕਰਨ ਵਿਚ। ਧਰਮੀ = ਆਪਣੇ ਆਪ ਨੂੰ ਧਰਮ-ਵਾਲਾ ਸਮਝਣ ਵਾਲੇ। ਗਾਵਾਵਹਿ = ਗਵਾ ਲੈਂਦੇ ਹਨ। ਮੋਖ ਦੁਆਰੁ = ਮੁਕਤੀ ਦਾ ਦਰਵਾਜ਼ਾ। ਜਤੀ = ਉਹ ਮਨੁੱਖ ਜਿਨ੍ਹਾਂ ਨੇ ਆਪਣਿਆਂ ਇੰਦਰਿਆਂ ਨੂੰ ਕਾਬੂ ਰੱਖਿਆ ਹੋਇਆ ਹੈ। ਜੁਗਿਤ = (ਜਤੀ ਬਣਨ ਦੀ) ਜਾਚ। ਛਡਿ ਬਹਹਿ = ਛੱਡ ਬੈਠਦੇ ਹਨ। ਘਰ ਬਾਰੁ = ਗ੍ਰਿਹਸਤ, ਘਰ ਘਾਟ। ਸਭੁ ਕੋ = ਹਰੇਕ ਜੀਵ। ਪੂਰਾ = ਮੁਕੰਮਲ, ਅਭੁੱਲ। ਘਟਿ = ਊਣਾ। ਪਤਿ = ਇੱਜ਼ਤ। ਪਰਵਾਣਾ = ਵੱਟਾ। ਪਿਛੈ = (ਤੱਕੜੀ ਦੇ) ਪਿਛਲੇ ਛਾਬੇ ਵਿਚ ।੨। ਵਦੀ = ਮਿਥੀ ਹੋਈ, ਰੱਬ ਵਲੋਂ ਨੀਯਤ ਹੋਈ ਹੋਈ। ਸੁ = ਉਹੀ ਗੱਲ। ਵਜਗਿ = ਵੱਜੇਗੀ, ਪਰਗਟ ਹੋਵੇਗੀ। ਸਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਵੇਖੈ = (ਹਰੇਕ ਜੀਵ ਦੀ) ਸੰਭਾਲ ਕਰ ਰਿਹਾ ਹੈ। ਸਭਨੀ = ਸਭ ਜੀਵਾਂ ਨੇ। ਛਾਲਾ ਮਾਰੀਆ = ਆਪਣਾ ਜ਼ੋਰ ਲਾਇਆ ਹੈ। ਸੁ ਹੋਇ = ਉਹੀ ਕੁਝ ਵਰਤਦਾ ਹੈ। ਅਗੈ = ਇਹ ਸਰੀਰ ਛੱਡ ਕੇ ਜਿੱਥੇ ਜਾਣਾ ਹੈ ਓਥੇ। ਜਾਤਿ = ਭਾਵ, ਕਿਸੇ ਉੱਚੀ ਜਾਂ ਨੀਵੀਂ ਜਾਤ ਦਾ ਵਿਤਕਰਾ। ਜੋਰੁ = ਧੱਕਾ। ਸੇਈ ਕੇਇ = ਉਹੀ ਕੋਈ ਕੋਈ (ਜੀਵ) । ਲੇਖੈ = ਲੇਖਾ ਹੋਣ ਵੇਲੇ ।੩। ਧੁਰਿ = ਧੁਰ ਤੋਂ, ਮੁੱਢ ਤੋਂ। ਕਰਮੁ = ਬਖ਼ਸ਼ਸ਼, ਮਿਹਰ। ਤੁਧੁ = ਤੂੰ ਹੇ ਕਰਤਾਰ! ਵੇਕੀ = ਕਈ ਤਰ੍ਹਾਂ ਦਾ, ਕਈ ਰੰਗਾਂ ਦਾ। ਇਕਨਾ ਨੋ = ਕਈ ਜੀਵਾਂ ਨੂੰ। ਇਕਿ = ਕਈ ਜੀਵ। ਆਪਹੁ = ਆਪਣੇ ਆਪ ਤੋਂ। ਤੁਧੁ = ਤੂੰ, ਹੇ ਪ੍ਰਭੂ! ਖੁਆਇਆ = ਖੁੰਝਾਏ ਹੋਏ ਹਨ, ਪਰੇ ਕੀਤੇ ਹੋਏ ਹਨ। ਜਾਣਿਆ = (ਤੈਨੂੰ) ਜਾਣ ਲਿਆ। ਜਿਥੈ = ਜਿਸ ਮਨੁੱਖ ਦੇ ਅੰਦਰ। ਆਪੁ = ਆਪਣਾ ਆਪਾ। ਬੁਝਾਇਆ = ਸਮਝਾ ਦਿੱਤਾ ਹੈ। ਸਹਜੇ ਹੀ = ਸੁਤੇ ਹੀ। ਸਚਿ = ਸੱਚ ਵਿਚ, ਥਿਰਤਾ ਵਿਚ, ਅਡੋਲਤਾ ਵਿਚ, ਅਸਲੀਅਤ ਵਿਚ। ਸਮਾਇਆ = ਲੀਨ ਹੋ ਜਾਂਦਾ ਹੈ ।੧੧।

{ਨੋਟ: ਇਸ ਸਲੋਕ ਵਿਚ ਦੋ ਦ੍ਰਿਸ਼ਟਾਂਤ ਦਿੱਤੇ ਗਏ ਹਨ ਪਹਿਲੀਆਂ ੩ ਤੁਕਾਂ ਵਿਚ ਖੇਤੀ ਬੀਜਣ ਦਾ ਅਤੇ ਦੂਜੀਆਂ ੩ ਤੁਕਾਂ ਵਿਚ ਕੱਪੜਾ ਰੰਗਣ ਦਾ। ਪਹਿਲੇ ਦ੍ਰਿਸ਼ਟਾਂਤ ਵਿਚ ਦੱਸਿਆ ਗਿਆ ਹੈ ਕਿ ਜਿਵੇਂ ਸਾਬਤ ਦਾਣਾ ਹੀ ਬੀਜਿਆਂ ਉੱਗ ਸਕਦਾ ਹੈ, ਜੇ ਦਾਣਾ ਦਲ ਦਿੱਤਾ ਜਾਏ, ਤਾਂ ਨਹੀਂ ਉੱਗਦਾ। ਇਸੇ ਤਰ੍ਹਾਂ ਜੇ ਮਨ ਦੋ-ਫਾੜ ਰਹੇ, ਭਾਵ, ਜੇ ਅੰਦਰ ਦੁਚਿੱਤਾ-ਪਨ ਰਹੇ, ਤਾਂ 'ਨਾਮ' ਬੀਜ ਉੱਗ ਨਹੀਂ ਸਕਦਾ, ਵਧ-ਫੁਲ ਨਹੀਂ ਸਕਦਾ। ਦੂਜੇ ਦ੍ਰਿਸ਼ਟਾਂਤ ਵਿਚ ਲਿਖਿਆ ਹੈ ਕਿ ਕੋਰੇ ਕੱਪੜੇ ਨੂੰ ਪੱਕਾ ਰੰਗ ਨਹੀਂ ਚੜ੍ਹ ਸਕਦਾ। ਪਹਿਲਾਂ ਖੁੰਬ ਤੇ ਚਾੜ੍ਹਨ ਦੀ ਲੋੜ ਹੈ, ਫੇਰ ਰੰਗ ਦੇਣ ਤੋਂ ਪਹਿਲਾਂ ਪਾਹ ਦੇਣੀ ਪੈਂਦੀ ਹੈ। ਇਸੇ ਤਰ੍ਹਾਂ ਇਸ ਕੋਰੇ ਮਨ ਨੂੰ ਨਾਮ ਵਿਚ ਰੰਗਣ ਵਾਸਤੇ ਪਹਿਲਾਂ ਰੱਬ ਦੇ ਡਰ ਰੂਪ ਖੁੰਬ ਤੇ ਚਾੜ੍ਹਨ ਦੀ ਲੋੜ ਹੈ। ਇਸ ਤਰ੍ਹਾਂ ਇਸ ਦਾ ਕੋਰਾ-ਪਨ (ਨਿਰਦਇਤਾ) ਦੂਰ ਹੋ ਜਾਂਦਾ ਹੈ, ਜੀਵ ਰੱਬ ਦੇ ਡਰ ਵਿਚ ਰਹਿ ਕੇ ਜੀਆਂ ਤੇ ਤਰਸ ਕਰਨ ਲੱਗ ਪੈਂਦਾ ਹੈ। ਫੇਰ ਇਸ ਮਨ ਨੂੰ ਮਿਹਨਤ ਦੀ ਪਾਹ ਦਿੱਤੀ ਜਾਏ, ਭਾਵ ਆਲਸ ਤਿਆਗ ਕੇ ਉੱਦਮੀ ਬਣਿਆ ਰਹੇ। ਤਦੋਂ ਰੱਬ ਦੇ ਭਗਤੀ-ਰੰਗ ਵਿਚ ਰੰਗਿਆਂ ਸੋਹਣੇ ਰੰਗ ਵਾਲਾ ਹੋ ਜਾਂਦਾ ਹੈ। }

 ਅਰਥ: (ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉੱਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ (ਭਾਵ, ਜਗਤ ਦਾ ਮੋਹ ਪਰਬਲ ਹੋ ਰਿਹਾ ਹੈ, ਜਗਤ ਦੇ ਸਾਜਣਹਾਰ ਨਾਲ ਸਾਂਝ ਬਣਾਣ ਦਾ ਖ਼ਿਆਲ ਜੀਵਾਂ ਦੇ ਹਿਰਦਿਆਂ ਵਿਚੋਂ ਦੂਰ ਹੋ ਰਿਹਾ ਹੈ, ਅਤੇ ਸਿਮਰਨ ਤੋਂ ਬਿਨਾ ਜੀਵ ਮਾਨੋ ਭੂਤਨੇ ਹਨ) । ਜਿਨ੍ਹਾਂ ਨੇ (ਹਰੀ ਦਾ ਨਾਮ) ਬੀਜ (ਆਪਣੇ ਹਿਰਦਿਆਂ ਵਿਚ) ਬੀਜਿਆ, ਉਹ ਇਸ ਜਗਤ ਤੋਂ ਸੋਭਾ ਖੱਟ ਕੇ ਗਏ। ਪਰ ਹੁਣ (ਨਾਮ ਦਾ) ਅੰਕੁਰ ਫੁਟਣੋਂ ਰਹਿ ਗਿਆ ਹੈ, (ਕਿਉਂਕਿ ਮਨ) ਦਾਲ ਵਾਂਗ (ਦੋ-ਫਾੜ ਹੋ ਰਹੇ ਹਨ, ਭਾਵ ਦੁਚਿੱਤਾ-ਪਨ ਦੇ ਕਾਰਨ ਜੀਵਾਂ ਦਾ ਮਨ ਨਾਮ ਵਿਚ ਨਹੀਂ ਜੁੜਦਾ) । ਬੀਜ ਉੱਗਦਾ ਤਾਂ ਹੀ ਹੈ, ਜੇ ਬੀਜ ਸਾਬਤ ਹੋਵੇ ਅਤੇ ਬੀਜਣ ਦੀ ਰੁਤ ਵੀ ਚੰਗੀ ਫਬਵੀਂ ਹੋਵੇ, (ਇਸੇ ਤਰ੍ਹਾਂ ਰੱਬ ਦਾ ਨਾਮ-ਅੰਕੁਰ ਭੀ ਤਾਂ ਹੀ ਫੁਟਦਾ ਹੈ ਜੇ ਮਨ ਸਾਬਤ ਹੋਵੇ, ਜੇ ਪੂਰਨ ਤੌਰ ਤੇ ਰੱਬ ਵਲ ਲੱਗਾ ਰਹੇ ਅਤੇ ਸਮਾ ਅੰਮ੍ਰਿਤ ਵੇਲਾ ਭੀ ਖੁੰਝਾਇਆ ਨਾ ਜਾਏ) । ਹੇ ਨਾਨਕ! ਜੇ ਲਾਗ ਨ ਵਰਤੀ ਜਾਏ ਤਾਂ ਕੋਰੇ ਕੱਪੜੇ ਨੂੰ ਉਹ (ਸੋਹਣਾ ਪੱਕਾ) ਰੰਗ ਨਹੀਂ ਚੜ੍ਹਦਾ (ਜੋ ਲਾਗ ਵਰਤਿਆਂ ਚੜ੍ਹਦਾ ਹੈ। ਇਸੇ ਤਰ੍ਹਾਂ ਜੇ ਇਸ ਕੋਰੇ ਮਨ ਨੂੰ ਰੱਬ ਦੇ ਨਾਮ-ਰੰਗ ਵਿਚ ਸੋਹਣਾ ਰੰਗ ਦੇਣਾ ਹੋਵੇ, ਤਾਂ ਪਹਿਲਾਂ ਇਸ ਨੂੰ) ਰੱਬ ਦੇ ਡਰ ਰੂਪ ਖੁੰਬ ਤੇ ਧਰੀਏ; ਫੇਰ ਮਿਹਨਤ ਤੇ ਉੱਦਮ ਦੀ ਪਾਹ ਦੇਈਏ। (ਇਸ ਤੋਂ ਪਿਛੋਂ) ਹੇ ਨਾਨਕ! ਜੇ (ਇਸ ਮਨ ਨੂੰ) ਰੱਬ ਦੀ ਭਗਤੀ ਵਿਚ ਰੰਗਿਆ ਜਾਏ, ਤਾਂ ਮਾਇਆ-ਛਲ ਇਸ ਦੇ ਨੇੜੇ ਭੀ ਨਹੀਂ ਛੁਹ ਸਕਦਾ ।੧। (ਜਗਤ ਵਿਚ ਜੀਵਾਂ ਵਾਸਤੇ) ਜੀਭ ਦਾ ਚਸਕਾ, ਮਾਨੋ, ਰਾਜਾ ਹੈ, ਪਾਪ ਵਜ਼ੀਰ ਹੈ ਅਤੇ ਝੂਠ ਚੌਧਰੀ ਹੈ, (ਇਸੇ ਲੱਬ ਤੇ ਪਾਪ ਦੇ ਦਰਬਾਰ ਵਿਚ ਕਾਮ ਨਾਇਬ ਹੈ, (ਇਸ ਨੂੰ) ਸੱਦ ਕੇ ਸਲਾਹ ਪੁੱਛੀ ਜਾਂਦੀ ਹੈ, ਇਹੀ ਇਹਨਾਂ ਦਾ ਵੱਡਾ ਸਲਾਹਕਾਰ ਹੈ। (ਇਹਨਾਂ ਦੀ) ਪਰਜਾ ਗਿਆਨ ਤੋਂ ਸੱਖਣੀ (ਹੋਣ ਦੇ ਕਾਰਣ) , ਮਾਨੋ ਅੰਨ੍ਹੀ ਹੋਈ ਹੋਈ ਹੈ ਅਤੇ ਤ੍ਰਿਸ਼ਨਾ (ਅੱਗ) ਦੀ ਚੱਟੀ ਭਰ ਰਹੀ ਹੈ। ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, ਵਾਜੇ ਵਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ; ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ। ਪੜ੍ਹੇ-ਲਿਖੇ ਮੂਰਖ ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ। (ਜੋ ਮਨੁੱਖ ਆਪਣੇ ਆਪ ਨੂੰ) ਧਰਮੀ ਸਮਝਦੇ ਹਨ, ਉਹ ਆਪਣੇ ਵਲੋਂ (ਤਾਂ) ਧਰਮ ਦਾ ਕੰਮ ਕਰਦੇ ਹਨ, ਪਰ (ਸਾਰੀ) (ਮਿਹਨਤ) ਗਵਾ ਬੈਠਦੇ ਹਨ, (ਕਿਉਂਕਿ ਇਸ ਦੇ ਵੱਟੇ ਵਿਚ) ਮੁਕਤੀ ਦਾ ਦਰ ਮੰਗਦੇ ਹਨ ਕਿ ਅਸੀਂ ਮੁਕਤ ਹੋ ਜਾਵੀਏ, (ਭਾਵ, ਧਰਮ ਦਾ ਕੰਮ ਤਾਂ ਕਰਦੇ ਹਨ ਪਰ ਨਿਸ਼ਕਾਮ ਹੋ ਕੇ ਨਹੀਂ, ਅਜੇ ਭੀ ਵਾਸ਼ਨਾ ਦੇ ਬੱਧੇ ਹਨ) ।
 

(ਕਈ ਅਜਿਹੇ ਹਨ ਜੋ ਆਪਣੇ ਆਪ ਨੂੰ) ਜਤੀ ਅਖਵਾਂਦੇ ਹਨ, ਜਤੀ ਹੋਣ ਦੀ ਜੁਗਤੀ ਜਾਣਦੇ ਨਹੀਂ (ਐਵੇਂ ਵੇਖੋ-ਵੇਖੀ) ਘਰ-ਘਾਟ ਛੱਡ ਜਾਂਦੇ ਹਨ। (ਇਸ ਲੱਬ, ਪਾਪ, ਕੂੜ ਅਤੇ ਕਾਮ ਦਾ ਇਤਨਾ ਜਬ੍ਹਾ ਹੈ,) (ਜਿਧਰ ਤੱਕੋ) ਹਰੇਕ ਜੀਵ ਆਪਣੇ ਆਪ ਨੂੰ ਪੂਰਨ ਤੌਰ ਤੇ ਸਿਆਣਾ ਸਮਝਦਾ ਹੈ। ਕੋਈ ਮਨੁੱਖ ਇਹ ਨਹੀਂ ਆਖਦਾ ਕਿ ਮੇਰੇ ਵਿਚ ਕੋਈ ਊਣਤਾ ਹੈ। ਪਰ ਹੇ ਨਾਨਕ! ਤਾਂ ਹੀ ਮਨੁੱਖ ਤੋਲ ਵਿਚ (ਭਾਵ, ਪਰਖ ਵਿਚ) ਪੂਰਾ ਉਤਰਦਾ ਹੈ ਜੇ ਤੱਕੜੀ ਦੇ ਦੂਜੇ ਪੱਲੇ ਵਿਚ (ਰੱਬ ਦੀ ਦਰਗਾਹ ਵਿਚ ਮਿਲੀ ਹੋਈ) ਇੱਜ਼ਤ ਰੂਪ ਵੱਟਾ ਪਾਇਆ ਜਾਏ; ਭਾਵ ਉਹੀ ਮਨੁੱਖ ਊਣਤਾ-ਰਹਿਤ ਹੈ, ਜਿਸ ਨੂੰ ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲੇ ।੨। ਜੋ ਗੱਲ ਰੱਬ ਵਲੋਂ ਥਾਪੀ ਜਾ ਚੁਕੀ ਹੈ ਉਹੀ ਹੋ ਕੇ ਰਹੇਗੀ, (ਕਿਉਂਕਿ) ਉਹ ਸੱਚਾ ਪ੍ਰਭੂ (ਹਰੇਕ ਜੀਵ ਦੀ ਆਪ) ਸੰਭਾਲ ਕਰ ਰਿਹਾ ਹੈ। ਸਾਰੇ ਜੀਵ ਆਪੋ ਆਪਣਾ ਜ਼ੋਰ ਲਾਂਦੇ ਹਨ, ਪਰ ਹੁੰਦੀ ਉਹੀ ਹੈ ਜੋ ਕਰਤਾਰ ਕਰਦਾ ਹੈ। ਰੱਬ ਦੀ ਦਰਗਾਹ ਵਿਚ ਨਾ (ਕਿਸੇ ਉੱਚੀ ਨੀਵੀਂ) ਜਾਤ (ਦਾ ਵਿਤਕਰਾ) ਹੈ, ਨਾ ਹੀ (ਕਿਸੇ ਦਾ) ਧੱਕਾ (ਚੱਲ ਸਕਦਾ) ਹੈ, ਕਿਉਂਕਿ ਓਥੇ ਉਹਨਾਂ ਜੀਵਾਂ ਨਾਲ ਵਾਹ ਪੈਂਦਾ ਹੈ ਜੋ ਓਪਰੇ ਹਨ (ਭਾਵ, ਉਹ ਕਿਸੇ ਦੀ ਉੱਚੀ ਜਾਤ ਜਾਂ ਜ਼ੋਰ ਜਾਣਦੇ ਹੀ ਨਹੀਂ, ਇਸ ਵਾਸਤੇ ਕਿਸੇ ਦਬਾਉ ਵਿਚ ਨਹੀਂ ਆਉਂਦੇ) । ਓਥੇ ਉਹੋ ਕੋਈ ਕੋਈ ਮਨੁੱਖ ਭਲੇ ਗਿਣੇ ਜਾਂਦੇ ਹਨ, ਜਿਨ੍ਹਾਂ ਨੂੰ ਕਰਮਾਂ ਦਾ ਲੇਖਾ ਹੋਣ ਵੇਲੇ ਆਦਰ ਮਿਲਦਾ ਹੈ (ਭਾਵ ਜਿਨ੍ਹਾਂ ਨੇ ਜਗਤ ਵਿਚ ਭਲੇ ਕੰਮ ਕੀਤੇ ਹੋਏ ਸਨ, ਤੇ ਇਸ ਕਰਕੇ ਉਹਨਾਂ ਨੂੰ ਰੱਬ ਦੇ ਦਰ ਤੇ ਆਦਰ ਮਿਲਦਾ ਹੈ) ।੩। (ਹੇ ਪ੍ਰਭੂ!) ਜਿਨ੍ਹਾਂ ਮਨੁੱਖਾਂ ਉੱਤੇ ਤੂੰ ਧੁਰੋਂ ਬਖ਼ਸ਼ਸ਼ ਕੀਤੀ ਹੈ, ਉਹਨਾਂ ਨੇ ਹੀ ਮਾਲਕ ਨੂੰ (ਭਾਵ, ਤੈਨੂੰ) ਸਿਮਰਿਆ ਹੈ। ਇਹਨਾਂ ਜੀਵਾਂ ਦੇ ਆਪਣੇ ਇਖ਼ਤਿਆਰ ਕੁਝ ਨਹੀਂ ਹੈ (ਕਿ ਤੇਰਾ ਸਿਮਰਨ ਕਰ ਸਕਣ) । ਤੂੰ ਰੰਗਾ-ਰੰਗ ਦਾ ਜਗਤ ਪੈਦਾ ਕੀਤਾ ਹੈ; ਕਈ ਜੀਵਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈਂ, ਪਰ ਕਈ ਜੀਆਂ ਨੂੰ ਤਾਂ ਤੂੰ ਆਪਣੇ ਨਾਲੋਂ ਵਿਛੋੜਿਆ ਹੋਇਆ ਹੈ। ਜਿਸ (ਵਡਭਾਗੀ) ਮਨੁੱਖ ਦੇ ਹਿਰਦੇ ਵਿਚ ਤੂੰ ਆਪਣੇ ਆਪ ਦੀ ਸੂਝ ਪਾ ਦਿੱਤੀ ਹੈ, ਉਸ ਨੇ ਸਤਿਗੁਰੂ ਦੀ ਮਿਹਰ ਨਾਲ ਤੈਨੂੰ ਪਛਾਣ ਲਿਆ ਹੈ ਅਤੇ ਉਹ ਸਹਿਜ ਸੁਭਾਇ ਹੀ (ਆਪਣੇ) ਅਸਲੇ ਵਿਚ ਇਕ-ਮਿਕ ਹੋ ਗਿਆ ਹੈ ।੧੧।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼
Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼
Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ
Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ
Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ
Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼
Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼
Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ
Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ
Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ
Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
Stock Market Opening: IT ਇੰਡੈਕਸ 'ਚ ਜ਼ੋਰਦਾਰ ਗਿਰਾਵਟ ਨਾਲ ਹੋਈ ਬਾਜ਼ਾਰ ਦੀ ਕਮਜ਼ੋਰ ਸ਼ੁਰੂਆਤ, TCS-Infy ਅਤੇ ਵਿਪਰੋ ਟੁੱਟੇ
Stock Market Opening: IT ਇੰਡੈਕਸ 'ਚ ਜ਼ੋਰਦਾਰ ਗਿਰਾਵਟ ਨਾਲ ਹੋਈ ਬਾਜ਼ਾਰ ਦੀ ਕਮਜ਼ੋਰ ਸ਼ੁਰੂਆਤ, TCS-Infy ਅਤੇ ਵਿਪਰੋ ਟੁੱਟੇ
Petrol and Diesel Price: ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਤਾਜ਼ਾ ਰੇਟ
Petrol and Diesel Price: ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਤਾਜ਼ਾ ਰੇਟ
Reliance Jio: ਮੁਕੇਸ਼ ਅੰਬਾਨੀ ਨੇ ਦਿੱਤਾ ਗਾਹਕਾਂ ਨੂੰ ਦੀਵਾਲੀ Gift, ਇੱਕ ਸਾਲ ਤੱਕ Free ਦੇਣਗੇ 5G ਇੰਟਰਨੈੱਟ
Reliance Jio: ਮੁਕੇਸ਼ ਅੰਬਾਨੀ ਨੇ ਦਿੱਤਾ ਗਾਹਕਾਂ ਨੂੰ ਦੀਵਾਲੀ Gift, ਇੱਕ ਸਾਲ ਤੱਕ Free ਦੇਣਗੇ 5G ਇੰਟਰਨੈੱਟ
Railway Recruitment - ਰੇਲਵੇ ਵਿਚ 10ਵੀਂ ਪਾਸ ਲਈ ਨੌਕਰੀਆਂ, ਫਟਾਫਟ ਕਰੋ ਅਪਲਾਈ...
Railway Recruitment - ਰੇਲਵੇ ਵਿਚ 10ਵੀਂ ਪਾਸ ਲਈ ਨੌਕਰੀਆਂ, ਫਟਾਫਟ ਕਰੋ ਅਪਲਾਈ...
Embed widget