ਪੜਚੋਲ ਕਰੋ

ਅੱਜ ਦਾ ਹੁਕਮਨਾਮਾ ਸਾਹਿਬ

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਅਰਥ :- ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ ਜੀ! (ਆਖੋ - ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget