ਪੜਚੋਲ ਕਰੋ
Advertisement
25 ਜੂਨ 2022 ਦਾ ਹੁਕਮਨਾਮਾ
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥
ਪਦਅਰਥ :- ਖੋਜਤ = ਖੋਜਦਿਆਂ। ਖੋਜਿ = ਖੋਜ ਕੇ। ਤਤੁ = ਅਸਲੀਅਤ। ਸਾਰਾ = ਸ੍ਰੇਸ਼ਟ। ਕਿਲਬਿਖ = ਪਾਪ। ਨਿਮਖ = ਅੱਖ ਝਮਕਣ ਜਿਤਨਾ ਸਮਾ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ ।੧। ਪੁਰਖ ਗਿਆਨੀ = ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ! ਸੁਣਿ ਸੁਣਿ = ਮੁੜ ਮੁੜ ਸੁਣ ਕੇ। ਤ੍ਰਿਪਤਿ = ਰਜੇਵਾਂ, ਸੰਤੋਖ। ਸਾਧੂ = ਗੁਰੂ। ਅੰਮ੍ਰਿਤ ਬਾਨੀ = ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ।ਰਹਾਉ। ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ। ਭੁਗਤਿ = (ਆਤਮਾ ਦੀ) ਖ਼ੁਰਾਕ। ਜੁਗਤਿ = ਜੀਊਣ ਦਾ ਸੁਚੱਜਾ ਢੰਗ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਕਉ = ਨੂੰ। ਪੂਰਨ = ਸਰਬ = ਵਿਆਪਕ। ਬਿਧਾਤਾ = ਕਰਤਾਰ ।੨। ਸ੍ਰਵਣੀ = ਕੰਨਾਂ ਨਾਲ। ਰਸਨਾ = ਜੀਭ (ਨਾਲ) । ਸੋਈ = ਉਹ (ਪ੍ਰਭੂ) ਹੀ। ਕਰਣ ਕਾਰਣ = ਜਗਤ ਦਾ ਮੂਲ। ਜਾ ਤੇ = ਜਿਸ ਤੋਂ, ਜਿਸ (ਦੇ ਦਰ) ਤੋਂ। ਬ੍ਰਿਥਾ = ਖ਼ਾਲੀ ।੩। ਭਾਗਿ = ਕਿਸਮਤ ਨਾਲ। ਕਿਰਪਾਲਾ = ਹੇ ਕਿਰਪਾਲ! ਗਾਵੈ = ਗਾਉਂਦਾ ਰਹੇ। ਗਪਾਲਾ = {ਅਸਲ ਲਫ਼ਜ਼ 'ਗੋਪਾਲਾ' ਹੈ, ਇਥੇ 'ਗੁਪਾਲਾ' ਪੜ੍ਹਨਾ ਹੈ} ਹੇ ਗੁਪਾਲ! ।੪।
ਅਰਥ :- ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਲੁਧਿਆਣਾ
ਦੇਸ਼
Advertisement