ਪੜਚੋਲ ਕਰੋ
Advertisement
ਅੱਜ ਦਾ ਹੁਕਮਨਾਮਾ (26 ਅਗਸਤ 2022)
ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥
ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥ ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥ ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥
ਪਦਅਰਥ: ਪਿਰ = ਪਤੀ। ਕੈ ਰੰਗਿ = ਦੇ ਪ੍ਰੇਮ = ਰੰਗ ਵਿਚ। ਰਤੀ = ਰੰਗੀ ਹੋਈ। ਮੁਈਏ = ਹੇ ਮੁਈਏ! ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀਏ! ਨਾਰੇ = ਹੇ ਜੀਵ = ਇਸਤ੍ਰੀਏ! ਸਚੈ = ਸਦਾ-ਥਿਰ ਪ੍ਰਭੂ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਰਾਵੇ = ਮਾਣਦਾ ਹੈ, ਮਿਲਿਆ ਹੋਇਆ ਹੈ। ਭਾਇ = ਪ੍ਰੇਮ ਦੇ ਕਾਰਨ। ਕੰਤਿ = ਕੰਤ ਨੇ। ਸਿਉ = ਨਾਲ। ਨੇਹੁ = ਪਿਆਰ। ਆਪੁ = ਆਪਾ = ਭਾਵ। ਸਾ ਧਨ = ਜੀਵ = ਇਸਤ੍ਰੀ। ਸੁਹਾਈ = ਸੋਹਣੇ ਜੀਵਨ ਵਾਲੀ। ਕਸਾਈ = ਖਿੱਚੀ ਹੋਈ। ਪ੍ਰੇਮ ਕਸਾਈ = ਪ੍ਰੇਮ ਦੀ ਖਿੱਚੀ ਹੋਈ। ਪਿਰਿ = ਪਿਰ ਨੇ {ਨੋਟ:ਲਫ਼ਜ਼ 'ਪਿਰ', 'ਪਿਰੁ' ਅਤੇ 'ਪਿਰਿ' ਦੇ ਵਿਆਕਰਣਿਕ ਅਰਥ ਦਾ ਖਿਆਲ ਰੱਖੋ}। ਸਾਹਿ = ਸ਼ਾਹਿ, ਸ਼ਾਹ ਨੇ ।੧। ਨਿਰਗੁਣਵੰਤੜੀਏ = ਹੇ ਗੁਣਾਂ ਤੋਂ ਸੱਖਣੀ ਜਿੰਦੇ! ਹਦੂਰੇ = ਹਾਜ਼ਰ = ਨਾਜ਼ਰ, ਅੰਗ = ਸੰਗ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਰਾਵਿਆ = ਹਿਰਦੇ ਵਿਚ ਵਸਾਇਆ। ਮੁਈਏ = ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਰਵਿ ਰਹਿਆ = ਵਿਆਪਕ ਹੈ। ਹਜੂਰੇ = ਅੰਗ = ਸੰਗ। ਜੁਗਿ ਜੁਗਿ = ਹਰੇਕ ਜੁਗ ਵਿਚ। ਏਕੋ = ਇਕ ਪ੍ਰਭੂ ਹੀ। ਜਾਤਾ = ਪ੍ਰਸਿੱਧ। ਧਨ = ਜੀਵ = ਇਸਤ੍ਰੀ। ਬਾਲੀ = ਬਾਲ = ਸੁਭਾਵ ਵਾਲੀ। ਭੋਲੀ = ਭੋਲੇ ਸੁਭਾਵ ਵਾਲੀ। ਸਹਜਿ = ਆਤਮਕ ਅਡੋਲਤਾ ਵਿਚ। ਕਰਮ ਵਿਧਾਤਾ = ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਜਿਨਿ = ਜਿਸ ਨੇ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੁਭਾਖਿਆ = ਉਚਾਰਿਆ, ਸਿਫ਼ਤਿ-ਸਾਲਾਹ ਕੀਤੀ। ਹਰਿ ਸਰਿ = ਹਰੀ = ਸਰੋਵਰ ਵਿਚ। ਕਾਮਣਿ = ਜੀਵ = ਇਸਤ੍ਰੀ। ਸਾ = ਉਹ {ਇਸਤ੍ਰੀ ਲਿੰਗ}। ਪਿਰ ਭਾਵੈ = ਪਿਰ ਨੂੰ ਚੰਗੀ ਲੱਗਦੀ ਹੈ ।੨। ਸੋਹਾਗਣੀ = ਉਹ ਜੀਵ = ਇਸਤ੍ਰੀਆਂ ਜਿਨ੍ਹਾਂ ਨੇ ਪ੍ਰਭੂ = ਪਤੀ ਨੂੰ ਪ੍ਰਸੰਨ ਕਰ ਲਿਆ ਹੈ। ਜਾਇ = ਜਾ ਕੇ। ਮੁਈਏ = ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਆਪੁ = ਆਪਾ = ਭਾਵ। ਰੰਗ ਸਿਉ = ਆਨੰਦ ਨਾਲ। ਰੰਗਿ = ਪ੍ਰੇਮ = ਰੰਗ ਵਿਚ। ਰਾਤੀ = ਰੰਗੀ ਹੋਈ। ਸਹਜੇ = ਆਤਮਕ ਅਡੋਲਤਾ ਵਿਚ। ਮਾਤੀ = ਮਸਤ। ਅਨਦਿਨੁ = ਹਰ ਰੋਜ਼, ਹਰ ਵੇਲੇ। ਸੁਭਾਇਆ = ਪਸੰਦ ਆਇਆ। ਜਿਨਿ = ਜਿਸ ਨੇ। ਸਚੁ = ਸਦਾ-ਥਿਰ ਹਰਿ = ਨਾਮ ।੩। ਗੁਰ ਕੈ ਭਾਏ = ਗੁਰ ਕੈ ਭਾਇ, ਗੁਰੂ ਦੇ ਪ੍ਰੇਮ ਵਿਚ, ਗੁਰੂ ਦੇ ਅਨੁਸਾਰ। ਵਰੁ = ਖਸਮ। ਰਾਵਹਿ = ਤੂੰ ਮਿਲਾਪ ਪ੍ਰਾਪਤ ਕਰ ਲਏਂਗੀ। ਨਿਜ ਘਰਿ = ਆਪਣੇ ਅਸਲ ਘਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਪਾਏ = ਪਾਇ, ਪਾ ਕੇ। ਵਜਾਏ = ਵਜਾਂਦੀ ਹੈ, ਪ੍ਰਭਾਵ ਹਿਰਦੇ ਵਿਚ ਵਸਾਂਦੀ ਹੈ। ਰਲੀਆਲਾ = ਰਲੀਆਂ ਦਾ ਘਰ, ਆਨੰਦ ਦਾ ਸੋਮਾ। ਬਾਲਾ = ਜਵਾਨ। ਕੰਤਿ = ਕੰਤ ਨੇ। ਅਨਦਿਨੁ = ਹਰ ਰੋਜ਼। ਮਸਤਕਿ = ਮੱਥੇ ਉਤੇ। ਕਾਮਣਿ = ਜੀਵ = ਇਸਤ੍ਰੀ। ਰੰਗਿ = ਪ੍ਰੇਮ ਵਿਚ।੪।
ਅਰਥ: ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।
ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ। ਜਦੋਂ ਜੀਵ-ਇਸਤ੍ਰੀ ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਮਨ ਪ੍ਰਭੂ ਵਿਚ) ਲੀਨ ਹੋ ਗਿਆ।
ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤਿ ਟਿਕੀ ਰਹਿੰਦੀ ਹੈ। ਹੇ ਨਾਨਕ! ਆਖ-) ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ।੧। ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ। ਹੇ ਜਿੰਦੇ! ਪ੍ਰਭੂ-ਪਤੀ ਜ਼ੱਰੇ ਜ਼ੱਰੇ ਵਿਚ ਵਿਆਪਕ ਹੈ; ਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖ। ਉਹ ਪ੍ਰਭੂ ਹੀ ਹਰੇਕ ਜੁਗ ਵਿਚ (ਜੀਊਂਦਾ-ਜਾਗਦਾ) ਪ੍ਰਸਿੱਧ ਹੈ। ਜੇਹੜੀ ਜੀਵ-ਇਸਤ੍ਰੀ ਬਾਲ-ਸੁਭਾਵ ਹੋ ਕੇ ਭੋਲੇ ਸੁਭਾਵ ਵਾਲੀ ਬਣ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਪ੍ਰਭੂ-ਪਤੀ ਨੂੰ ਯਾਦ ਕਰਦੀ ਰਹਿੰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ। ਹੇ ਜਿੰਦੇ! ਜਿਸ ਜੀਵ-ਇਸਤ੍ਰੀ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਉਸ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ। ਹੇ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ ।੨। ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਜਾ ਕੇ (ਉਹਨਾਂ) ਸੁਹਾਗਣਾਂ ਪਾਸੋਂ (ਜੀਵਨ-ਜੁਗਤਿ) ਪੁੱਛ, ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ। ਪਰ ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਨਹੀਂ ਕੀਤਾ ਉਹਨਾਂ ਨੇ ਪ੍ਰਭੂ ਦੀ ਰਜ਼ਾ (ਵਿਚ ਤੁਰਨ ਦੀ ਜਾਚ) ਨਹੀਂ ਸਿੱਖੀ। ਜਿਨ੍ਹਾਂ ਨੇ ਆਪਾ-ਭਾਵ ਦੂਰ ਕਰ ਲਿਆ, ਉਹਨਾਂ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਪ੍ਰਭੂ-ਪਤੀ ਪ੍ਰੇਮ ਨਾਲ ਉਹਨਾਂ ਨੂੰ ਆਪਣਾ ਮਿਲਾਪ ਬਖ਼ਸ਼ੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦਾ ਨਾਮ ਸਿਮਰਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਵੱਡੇ ਭਾਗਾਂ ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ ਪਿਆਰ ਚੰਗਾ ਲੱਗਦਾ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਸ਼ਿੰਗਾਰ ਬਣਾ ਲਿਆ ਹੈ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ ।੩। ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਤੂੰ (ਆਪਣੇ ਅੰਦਰੋਂ) ਹਉਮੈ ਦੂਰ ਕਰ, ਤੇ, ਗੁਰੂ ਦੇ ਅਨੁਸਾਰ ਹੋ ਕੇ (ਜੀਵਨ-ਤੋਰ) ਤੁਰ। (ਜੇ ਤੂੰ ਗੁਰੂ ਦੇ ਅਨੁਸਾਰ ਤੁਰੇਂਗੀ, ਤਾਂ) ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਹਾਸਲ ਕਰ ਕੇ ਤੂੰ ਸਦਾ ਲਈ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਰਹੇਂਗੀ। ਹੇ ਜਿੰਦੇ! ਜੇਹੜੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਗੁਰ-ਸ਼ਬਦ ਵਸਾ ਲੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦੀ ਹੈ, ਉਹ ਸਦਾ ਵਾਸਤੇ ਭਾਗਾਂ ਵਾਲੀ ਹੋ ਜਾਂਦੀ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਪ੍ਰਭੂ-ਪਤੀ ਆਨੰਦ ਦਾ ਸੋਮਾ ਹੈ, ਪ੍ਰਭੂ-ਪਤੀ ਦਾ ਜੋਬਨ ਸਦਾ ਕਾਇਮ ਰਹਿਣ ਵਾਲਾ ਹੈ, ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਕੰਤ ਨੇ ਸਦਾ ਵਾਸਤੇ ਸੋਹਣੇ ਜੀਵਨ ਵਾਲੀ ਬਣਾ ਦਿੱਤਾ। ਹੇ ਨਾਨਕ! ਜਦੋਂ ਜੀਵ-ਇਸਤ੍ਰੀ ਗੁਰੂ ਦੇ ਅਨੁਸਾਰ ਤੁਰਦੀ ਹੈ, ਤਾਂ ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਸ ਨੂੰ ਪ੍ਰਭੂ-ਪਤੀ ਸੁਹਾਗ ਮਿਲ ਜਾਂਦਾ ਹੈ, ਉਸ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਸੋਹਣੇ ਆਤਮਕ ਜੀਵਨ ਵਾਲੀ ਬਣ ਜਾਂਦੀ ਹੈ ।੪।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਤਕਨਾਲੌਜੀ
ਤਕਨਾਲੌਜੀ
Advertisement