ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 26-12-2022)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 26-12-2022)

ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਿਰ ਡੰਡੁ ਲਗਾਨਾ ਫਿਰ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

ਮੰਗਲਵਾਰ, ੧੨ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੩੧)

ਸੂਹੀ ਮਹਲਾ ੪ ॥
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ਼੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ।੧।ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ । ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ । ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ । ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ । ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ।੪।੨।

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget