ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (26-11-2022)

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਪਦਅਰਥ :- ਰਸਨਾ = ਜੀਭ। ਸਾਦਿ = ਸੁਆਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਤ੍ਰਿਪਤਿਆ = ਰੱਜ ਜਾਂਦਾ ਹੈ। ਧਿਆਇ = ਸਿਮਰ ਕੇ।੧। ਸਾਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਜੁੜਿਆਂ) । ਵੀਚਾਰੀ = ਵਿਚਾਰਵਾਨ। ਵਿਟਹੁ = ਤੋਂ। ਬਲਿਹਾਰੀ = ਕੁਰਬਾਨ।੧।ਰਹਾਉ। ਸੰਤੋਖੀਆ = ਰੱਜ ਜਾਂਦੀਆਂ ਹਨ। ਲਿਵ ਲਾਇ = ਸੁਰਤਿ ਜੋੜ ਕੇ। ਦੂਜਾ ਭਾਉ = ਮਾਇਆ ਦਾ ਪਿਆਰ।੨। ਦੇਹ = ਸਰੀਰ। ਸਰੀਰਿ = ਸਰੀਰ ਵਿਚ। ਸਬਦਿ = ਸ਼ਬਦ ਦੀ ਰਾਹੀਂ। ਨਾਇ = ਨਾਮ ਵਿਚ (ਜੁੜਿਆਂ) । ਪਰਮਲੁ = {परिमल} ਸੁਗੰਧੀ, ਸੁਗੰਧੀ ਦੇਣ ਵਾਲਾ ਪਦਾਰਥ।੩। ਮਸਤਕਿ = ਮੱਥੇ ਉਤੇ। ਜਿਸੁ ਮਸਤਕਿ = ਜਿਸ ਦੇ ਮੱਥੇ ਉਤੇ। ਸਹਜ ਬੈਰਾਗੁ = ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ। ਬੈਰਾਗੁ = ਨਿਰਮੋਹਤਾ।੪।

ਅਰਥ :- ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget