ਪੜਚੋਲ ਕਰੋ

ਅੱਜ ਦਾ ਹੁਕਮਨਾਮਾ (27 ਅਗਸਤ 2022)

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
 
ਪਦਅਰਥ :- ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧। ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ। ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!।੨। ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ = ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ।੧।ਰਹਾਉ। ਸਰਬੰ = ਹਰ ਥਾਂ। ਸਾਚਾ = ਸਦਾ ਕਾਇਮ ਰਹਿਣ ਵਾਲਾ। ਕਉ = ਨੂੰ। ਨਦਰਿ = ਮੇਹਰ ਦੀ ਨਜ਼ਰ। ਕਰੇਇ = ਕਰਦਾ ਹੈ।੩। ਕੇਵ ਰਹਾ = ਕਿਵੇਂ ਰਹਿ ਸਕਦਾ ਹਾਂ? ਮੈਂ ਵਿਆਕੁਲ ਹੋ ਜਾਂਦਾ ਹਾਂ। ਜਿਤੁ = ਜਿਸ ਦੀ ਰਾਹੀਂ। ਜਾਇ = ਜਾ ਕੇ।੧।ਰਹਾਉ। ਸੇਵੀ = ਮੈਂ ਸੇਂਵਦਾ ਹਾਂ। ਜਾਚੰਉ = ਮੈਂ ਮੰਗਦਾ ਹਾਂ। ਬਿੰਦ ਬਿੰਦ = ਖਿਨ ਖਿਨ। ਚੁਖ ਚੁਖ = ਟੋਟੇ ਟੋਟੇ, ਕੁਰਬਾਨ।੪। ਵਿਟਹੁ = ਤੋਂ। ਸਾਹਿਬ = ਹੇ ਸਾਹਿਬ!

ਅਰਥ :- ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ
Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 
Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 
1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
1984 Anti-Sikh Riots Case: ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
Bhature Recipe: ਬਿਨਾਂ ਤੇਲ ਦੇ ਬਣਾਓ ਭਟੂਰੇ, ਭਾਰ ਘਟਾਉਣ ਤੋਂ ਲੈ ਕੇ ਦਿਲ ਦੇ ਰੋਗੀਆਂ ਲਈ ਵੀ ਹੈ ਬੈਸਟ ਰੈਸਿਪੀ
Bhature Recipe: ਬਿਨਾਂ ਤੇਲ ਦੇ ਬਣਾਓ ਭਟੂਰੇ, ਭਾਰ ਘਟਾਉਣ ਤੋਂ ਲੈ ਕੇ ਦਿਲ ਦੇ ਰੋਗੀਆਂ ਲਈ ਵੀ ਹੈ ਬੈਸਟ ਰੈਸਿਪੀ
Embed widget