ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥ ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥ ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥ ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥ ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥

ਪਦਅਰਥ: ਮਨ = ਹੇ ਮਨ! ਸਚੁ = ਸਦਾ-ਥਿਰ ਪ੍ਰਭੂ। ਸਮਾਲਿ = ਹਿਰਦੇ ਵਿਚ ਵਸਾਈ ਰੱਖ। ਘਰਿ = ਹਿਰਦੇ ਵਿਚ। ਸੁਖਿ = ਆਨੰਦ ਨਾਲ। ਜਮਕਾਲੁ = ਮੌਤ, ਆਤਮਕ ਮੌਤ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਲਿਵ = ਲਗਨ। ਸਚਿ = ਸਦਾ-ਥਿਰ ਪ੍ਰਭੂ ਵਿਚ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਰਹਾਏ = ਮੁੱਕ ਜਾਂਦਾ ਹੈ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਵਿਗੁਤੀ = ਖ਼ੁਆਰ ਹੋ ਰਹੀ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ। ਜਮਕਾਲਿ = ਮੌਤ ਨੇ, ਆਤਮਕ ਮੌਤ ਨੇ। ਮੋਹੀ = ਮੋਹ ਵਿਚ ਫਸਾ ਰੱਖੀ ਹੈ ।੧। ਅੰਤਰਿ = ਅੰਦਰ। ਨਿਧਾਨੁ = ਖ਼ਜ਼ਾਨਾ। ਭਾਲਿ = ਢੂੰਢ। ਜੋ ਭਾਵੈ = ਜੋ (ਪ੍ਰਭੂ ਨੂੰ) ਚੰਗਾ ਲੱਗਦਾ ਹੈ, ਜੋ ਪ੍ਰਭੂ ਦੀ ਰਜ਼ਾ ਹੈ। ਸੋ ਭੁੰਚਿ = ਉਸ ਨੂੰ ਖਾਹ, ਉਸ ਨੂੰ ਆਪਣੀ ਖ਼ੁਰਾਕ ਬਣਾ। ਨਿਹਾਲਿ = ਵੇਖ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ। ਗੁਰਮੁਖਿ ਨਦਰਿ ਨਿਹਾਲਿ = ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ। ਸਖਾਈ = ਮਿੱਤਰ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਅੰਧੁਲੇ = ਅੰਨ੍ਹੇ। ਦੂਜੈ ਭਾਇ = ਮਾਇਆ ਦੇ ਮੋਹ ਵਿਚ। ਖੁਆਈ = ਖ਼ੁਆਰੀ। ਜਮਕਾਲਿ = ਮੌਤ ਨੇ, ਆਤਮਕ ਮੌਤ ਨੇ ।੨। ਪਾਇ ਕੈ = ਪ੍ਰਾਪਤ ਕਰ ਕੇ, ਪਾਇ ਕਰਿ। ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ}। ਸਚਿ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ। ਸੇਵਨਿ = ਸੇਂਵਦੇ ਹਨ। ਸਬਦੁ ਅਪਾਰਾ = ਬੇਅੰਤ ਹਰੀ ਦੀ ਸਿਫ਼ਤਿ-ਸਾਲਾਹ ਦਾ ਸ਼ਬਦ। ਨਾਮੇ = ਨਾਮਿ ਹੀ, ਨਾਮ ਵਿਚ ਹੀ। ਨਉਨਿਧਿ = ਨੌ ਖ਼ਜ਼ਾਨੇ। ਮੋਹਿ = ਮੋਹ ਵਿਚ। ਵਿਆਪੇ = ਫਸੇ ਹੋਏ। ਦੂਖਿ = ਦੁੱਖ ਵਿਚ। ਸੰਤਾਪੇ = ਵਿਆਕੁਲ। ਦੂਜੈ = ਮਾਇਆ (ਦੇ ਮੋਹ) ਵਿਚ। ਪਤਿ = ਇੱਜ਼ਤ। ਸਤਿਗੁਰਿ = ਗੁਰੂ ਨੇ। ਬੂਝ ਬੁਝਾਈ = ਸਮਝ ਬਖ਼ਸ਼ੀ ।੩। ਸੇ ਜਨ = ਉਹ ਬੰਦੇ। ਮਾਰਹਿ = ਮਾਰ ਲੈਂਦੇ ਹਨ, ਵੱਸ ਕਰ ਲੈਂਦੇ ਹਨ। ਬੈਰਾਗੀ = ਨਿਰਮੋਹ। ਸਚਿ = ਸਦਾ-ਥਿਰ ਪ੍ਰਭੂ ਵਿਚ। ਲਿਵ = ਲਗਨ। ਆਪਣਾ ਆਪੁ = ਆਪਣੇ ਆਤਮਕ ਜੀਵਨ ਨੂੰ। ਮਤਿ = ਅਕਲ। ਨਿਹਚਲ = ਅਡੋਲ। ਗੂੜੀ = (ਪ੍ਰੇਮ = ਰੰਗ ਵਿਚ) ਗੂੜ੍ਹੀ (ਰੰਗੀ ਹੋਈ) । ਗੁਰਮੁਖਿ = ਗੁਰੂ ਦੇ ਸਨਮੁਖ ਰਹਿ ਕੇ। ਸਹਜੇ = ਆਤਮਕ ਅਡੋਲਤਾ ਵਿਚ। ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ}। ਕਾਮਣਿ = ਇਸਤ੍ਰੀ। ਹਿਤਕਾਰੀ = ਹਿਤ ਕਰਨ ਵਾਲੇ। ਮੋਹਿ = ਮੋਹ ਵਿਚ। ਪਿਆਰੀ = ਪਿਆਰ ਕਰਨ ਵਾਲੇ ।੪।


ਅਰਥ: ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ।
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ। (ਇਸ ਵਾਸਤੇ) ਨਾਨਕ ਆਖਦਾ ਹੈ-ਹੇ ਮੇਰੇ ਮਨ! ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ ।੧। ਹੇ ਮੇਰੇ ਮਨ! ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ। ਹੇ ਮਨ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ, ਤੇ, ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ। ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ) । ਆਤਮਕ ਜੀਵਨ ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖ਼ੁਆਰੀ ਹੀ ਹੁੰਦੀ ਹੈ। ਹੇ ਨਾਨਕ! ਆਖ-) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ) ਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ। (ਹੇ ਮਨ!) ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ ।੨। ਹੇ ਮੇਰੇ ਮਨ! ਕਈ (ਵਡ-ਭਾਗੀ ਐਸੇ) ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ, ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ। ਉਹ ਮਨੁੱਖ ਬੇਅੰਤ ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ ।੩। ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ, ਉਹ ਮਨੁੱਖ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ)