ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-11-2022)

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

ਅਰਥ :- ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ਤੇ ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ॥੨॥ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ) ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ ਤੇ ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਜੇਹੜੀ (ਜੀਵ-ਇਸਤ੍ਰੀ) ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ)। ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ ॥੩॥ ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ ਉਸ (ਪ੍ਰਭੂ) ਵਿਚ ਲੀਨ ਹੋ ਜਾਂਦਾ ਹੈ। ਸਤਿਗੁਰ ਨੇ ਮੈਨੂੰ ਇਹ ਸੂਝ ਦਿੱਤੀ ਹੈ ਕਿ ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਹੇ ਨਾਨਕ ਜੀ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਕੇ ਪ੍ਰਭੂ ਦੀ ਭਗਤੀ ਕਰ! ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ ॥੪॥੪॥

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਡਾ. ਰਵਜੋਤ ਤੋਂ ਲੋਕਲ ਬਾਡੀ ਵਿਭਾਗ ਵਾਪਸ ਲੈਕੇ ਸੰਜੀਵ ਅਰੋੜਾ ਨੂੰ ਸੌਂਪਿਆ
Gold Price Down: ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
ਗਾਹਕਾਂ ਦੇ ਖਿੜੇ ਚਿਹਰੇ, ਚਾਂਦੀ 12 ਅਤੇ ਸੋਨਾ ਇੰਨੇ ਹਜ਼ਾਰ ਰੁਪਏ ਹੋਇਆ ਸਸਤਾ; ਲੋਹੜੀ ਤੋਂ ਪਹਿਲਾਂ ਖਰੀਦਣ ਦਾ ਗੋਲਡਨ ਮੌਕਾ...
School Holiday in Punjab: ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
Shiromani Akali Dal: ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ 'ਆਪ' ਆਗੂ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਪਹਿਲੀ ਤਸਵੀਰ; ਹੋਈਆਂ ਵਾਈਰਲ...
Punjab News: ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
ਪੰਜਾਬ 'ਆਪ' 'ਚ ਵੱਡੀ ਹਲਚਲ, ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਸੁਖਬੀਰ ਬਾਦਲ ਸਵਾਗਤ ਕਰਦੇ ਹੋਏ ਬੋਲੇ...
Embed widget