ਪੜਚੋਲ ਕਰੋ

ਅੱਜ ਦਾ ਹੁਕਮਨਾਮਾ (28 ਸਤੰਬਰ 2022)

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥
 
ਅਰਥ :- ਹੇ ਮੇਰੇ ਮਨ! ਜਗਤ ਤਾਂ ਜਨਮ ਮਰਨ ਦਾ ਗੇੜ ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ ਹੀ ਇਸ ਵਿਚੋਂ ਨਿਕਲਿਆ ਜਾਂਦਾ ਹੈ। ਜਦੋਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਤਾਂ ਹੀ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਗੁਰੂ ਦੀ ਸਰਨ ਪੈਣ ਵਾਲੇ ਨੂੰ ਫਿਰ ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ ਤੇ ਸਦਾ ਲਈ ਇਹ ਟੈਂਟਾ ਖਤਮ ਹੋ ਜਾਂਦਾ ਹੈ ਅਤੇ ਉਸ ਨੂੰ ਇੱਜ਼ਤ ਮਿਲਦੀ ਹੈ। ਜੇਹੜੇ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਜਿਨ੍ਹਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ ਤੇ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ ਜੀ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ ॥੧॥ ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ ਜਿਸ ਕਾਰਨ ਸਹੀ ਜੀਵਨ-ਰਾਹ ਖੁੰਝੀ ਜਾ ਰਹੀ ਹੈ। ਮਾਂ ਪਿਉ ਤਾਂ ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ ਲੁਕਾਈ ਮੋਹ ਵਿਚ ਫਸੀ ਰਹਿੰਦੀ ਹੈ ਤੇ ਮਨੁੱਖ ਇਸ ਨੂੰ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ ਜੀ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ ਤੇ ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ ॥੨॥ ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ)। ਮੈਂ ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ ਕਿ ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਤੇ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼; ਇਹ ਦਾਤ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ। ਭਾਵੇਂ ਕੋਈ ਜਤ ਸਤ ਸੰਜਮ (ਆਦਿਕ) ਕਰਮ ਕਮਾਵੇ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ ਜੀ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤ ਬਖ਼ਸ਼ਦਾ ਹੈ ॥੩॥ ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ ਉਹੀ ਮੱਤ ਪਰਗਟ ਹੁੰਦੀ ਹੈ; (ਪ੍ਰਭੂ ਦੀ ਦਿੱਤੀ ਮੱਤ ਤੋਂ ਬਿਨਾ) ਹੋਰ ਕੋਈ ਮੱਤ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ)। (ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ। (ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰ) ਪਸੰਦ ਹੀ ਨਹੀਂ ਆ ਸਕਦੀ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ। ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ। ਹੇ ਨਾਨਕ ਜੀ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ ॥੪॥੬॥

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Embed widget