ਪੜਚੋਲ ਕਰੋ

ਅੱਜ ਦਾ ਹੁਕਮਨਾਮਾ (29 ਅਗਸਤ 2022)

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
 

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧


ਅਰਥ :- ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।.(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ - ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ - ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget