ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-11-2022)

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥


ਅਰਥ :- ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ॥੩॥ ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ। ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ ਜੀ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ॥੪॥੩॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget