ਪੜਚੋਲ ਕਰੋ

ਅੱਜ ਦਾ ਹੁਕਮਨਾਮਾ (30 ਅਗਸਤ 2022)

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥
 
ਪਦਅਰਥ: ਤਨੁ = ਸਰੀਰ। ਤੋਹਿ = ਤੇਰਾ। ਮੋਹਿ = ਮੋਹ ਵਿਚ। ਬਿਆਪਿਆ = ਫਸਿਆ ਹੋਇਆ। ਧੋਹਿ = ਠੱਗੀ ਵਿਚ। ਕੁਦਮ = ਕਲੋਲ। ਗਾਡਰ = ਭੇਡ। ਛੇਲ = ਛੇਲਾ, ਲੇਲਾ। ਅਚਿੰਤੁ = ਅਚਨਚੇਤ। ਕਾਲੁ = ਮੌਤ। ਪੇਲ = ਧੱਕ ਦੇਂਦਾ ਹੈ, ਚਲਾ ਦੇਂਦਾ ਹੈ ।੧। ਚਰਨ ਕਮਲ = ਕੌਲ = ਫੁੱਲ ਵਰਗੇ ਸੋਹਣੇ ਚਰਨ। ਮਨਾ = ਹੇ ਮਨ! ਜਪਿ = ਜਪਿਆ ਕਰ। ਸੰਗਿ = (ਤੇਰੇ) ਨਾਲ। ਸਹਾਈ = ਮਦਦਗਾਰ। ਗੁਰਮੁਖਿ = ਗੁਰੂ ਵਲ ਮੂੰਹ ਕਰ ਕੇ, ਗੁਰੂ ਦੀ ਸਰਨ ਪੈ ਕੇ। ਪਾਵਹਿ = ਤੂੰ ਲਏਂਗਾ। ਸਾਚੁ = ਸਦਾ-ਥਿਰ ਰਹਿਣ ਵਾਲਾ ।੧।ਰਹਾਉ। ਊਨੇ = ਅਧੂਰੇ, ਕਦੇ ਸਿਰੇ ਨਾਹ ਚੜ੍ਹਨ ਵਾਲੇ। ਕਾਮਿ = ਕਾਮ ਵਿਚ। ਮਦਿ = ਨਸ਼ੇ ਵਿਚ। ਸਦ ਹੀ = ਸਦਾ ਹੀ। ਕਰੈ = ਕਰਦਾ ਹੈ। ਜੀਅਰਾ = ਜਿੰਦ। ਕੈ ਤਾਈ = ਦੀ ਖ਼ਾਤਰ, ਦੇ ਵਾਸਤੇ। ਗਾਫਲ ਸੰਗਿ = ਗ਼ਾਫ਼ਲ ਦੇ ਨਾਲ। ਤਸੂਆ = ਰਤਾ ਭੀ ।੨। ਧਰਤ ਧੋਹ = ਠੱਗੀ ਕਰਦਾ ਹੈ। ਛਲ = ਫ਼ਰੇਬ। ਸਿਰਿ = ਸਿਰ ਉਤੇ। ਜਿਨਿ = ਜਿਸ (ਪ੍ਰਭੂ) ਨੇ। ਨ ਮੂਲਿ = ਬਿਲਕੁਲ ਨਹੀਂ। ਮਿਥਿਆ ਲੋਭੁ = ਨਾਸਵੰਤ ਪਦਾਰਥਾਂ ਦਾ ਲੋਭ। ਸੂਲੁ = ਚੋਭ ।੩। ਸਾਧ ਰਵਾਲ = ਗੁਰੂ ਦੀ ਚਰਨ = ਧੂੜ। ਹਸਤ = ਹੱਥ। ਲੜਿ = ਪੱਲੇ ਨਾਲ। ਸਾਚੈ = ਸਦਾ-ਥਿਰ ਪ੍ਰਭੂ ਵਿਚ ਹੀ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਮਾਇ = ਲੀਨ ਰਹਿੰਦਾ ਹੈ ।੪।

ਅਰਥ: ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ ।੧।ਰਹਾਉ। (ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧।.ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ। ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ ।੨। ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ। ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ। ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ। (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ ।੩। ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ। ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ ।੪।੪੧।੫੨।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget