ਪੜਚੋਲ ਕਰੋ

ਅੱਜ ਦਾ ਹੁਕਮਨਾਮਾ (30 ਸਤੰਬਰ 2022)

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ : ੧੪ ਅੱਸੂ (ਸੰਮਤ ੫੫੪ ਨਾਨਕਸ਼ਾਹੀ) ਅੰਗ ੬੩੩

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਅਰਥ :- ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥ ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ ਜੀ! (ਆਖੋ - ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥
 
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget