ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (17-1-2023)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (17-1-2023)

ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਮੰਗਲਵਾਰ, ੪ ਮਾਘ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੪੬)


ਸਲੋਕੁ ਮਃ ੩ ॥

ਹੇ ਚੁੱਕੇ ਚੁਕਾਏ ਸ਼ੇਖ਼ ! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget