ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-1-2023)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-1-2023)

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਬੁੱਧਵਾਰ, ੫ ਮਾਘ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੮੫)


ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਿਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੇ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੇ ਰਾਹੀਂ ਅਡੋਲ ਆਤਮਿਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਿਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਿਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਿਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਿਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਿਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ, ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚਿੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆ ਵਾਲਾ ਡਰ-ਸਹਿਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ, ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚੱਲਿਆ ਆ ਰਿਹਾ ਹੈ ।੮।੧।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget