ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (31-1-2023)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (31-1-2023)

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿੑ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿੑ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿੑ ॥ ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨਿ ਹੰਨਿੑ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਮੰਗਲਵਾਰ, ੧੮ ਮਾਘ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੭੨੯)

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬।੧।੩।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget