ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 4-1-2023)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 4-1-2023)

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

ਬੁੱਧਵਾਰ, ੨੦ ਪੋਹ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੮੫੯)

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ ਅਤੇ ਪਰਮਾਤਮਾ ਕਿਸੇ ਦੀ ਕੀਤੀ ਹੋਈ ਮਿਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ । ਸੋ, ਹੇ ਮੇਰੇ ਮਨ ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜਿਹੜਾ ਸਭ ਜੀਵਾਂ ਵਿਚ ਮੌਜੂਦ ਹੈ ।੧।ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ । ਪਰਮਾਤਮਾ ਤੋਂ ਬਿਨਾ ਜਿਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫ਼ਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ ।੧।ਰਹਾਉ। ਹੇ ਮੇਰੇ ਮਨ! ਜੋ ਇਹ ਸਾਰਾ ਪਰਿਵਾਰ ਦਿਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ । ਇਸ ਪਰਿਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ । ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ । ਇਹ ਵਿਚਾਰੇ ਕੀ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫ਼ਲ ਨਹੀਂ ਹੋ ਸਕਦਾ । ਸੋ, ਹੇ ਮੇਰੇ ਮਨ ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਿਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ ।੨।ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ । ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾਂ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਏਗਾ । ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ ।੩।ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ । ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ । ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ—ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ । ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ ।੪।੧।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget