ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 7-1-2023)

               ਜੈਤਸਰੀ ਮਹਲਾ ੪ ਘਰੁ ੧ ਚਉਪਦੇ
               ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸ਼ਨਿਚਰਵਾਰ, ੨੩ ਪੋਹ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੯੬)

                ਜੈਤਸਰੀ ਮਹਲਾ ੪ ਘਰੁ ੧ ਚਉਪਦੇ
                ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜਿਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਿਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget