ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਗੁਰੂ ਕੇ ਮਹਿਲ ਤਕ ਸਜਾਇਆ ਗਿਆ ਨਗਰ ਕੀਰਤਨ
ਏਬੀਪੀ ਸਾਂਝਾ | 30 Nov 2019 05:46 PM (IST)
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸ਼੍ਰੀ ਅਕਾਲ ਤਖਤ ਸਾਹਿਬ, ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।
ਅੰਮ੍ਰਿਤਸਰ: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸ਼੍ਰੀ ਅਕਾਲ ਤਖਤ ਸਾਹਿਬ, ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਹਰ ਸਾਲ ਦੀ ਤਰ੍ਹਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਹ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਵੇਗਾ। ਸੱਚਖੰਡ ਸ਼੍ਰੀ ਹਰਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੱਸੇ ਰਾਹ 'ਤੇ ਚਲਣ ਦੀ ਸਿੱਖਿਆ ਦਿੱਤੀ। ਨਗਰ ਕੀਰਤਨ 'ਚ ਗੱਤਕਾ ਪਾਰਟੀਆਂ, ਬੈਂਡ ਪਾਰਟੀਆਂ, ਸ਼ਬਦ ਚੌਕੀ ਜਥੇ ਵੀ ਸ਼ਾਮਲ ਹੋਏ।