ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਤ ਪਾਕਿਸਤਾਨ 'ਚ ਵਿਸ਼ਾਲ ਨਗਰ ਕੀਰਤਨ
ਏਬੀਪੀ ਸਾਂਝਾ | 01 Sep 2018 04:05 PM (IST)
1
ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।
2
ਇਸ ਦੌਰਾਨ ਨਨਕਾਣਾ ਸਾਹਿਬ ਵਿਖੇ ਤਿੰਨ ਦਿਨ ਦੇ ਧਾਰਮਿਕ ਸਮਾਗਮ ਵੀ ਕਰਵਾਏ ਗਏ ਹਨ ਜਿਥੇ ਪੂਰੇ ਪਾਕਿਸਤਾਨ ਵਿਚੋਂ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਰਸ ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ।
3
4
ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਇਸ ਮੌਕੇ ਪੂਰੇ ਪਾਕਿਸਤਾਨ ਵਿਚੋਂ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ ਹੈ।
5
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਨਕਾਣਾ ਸਾਹਿਬ ਦੇ ਬੈਂਕ ਮੈਨਜ਼ਰ ਮਨਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਪਾਕਿਸਤਾਨੀ ਸਿੱਖ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
6
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੱਜ ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਯੰਗ ਸਿੰਘ ਸੇਵਾ ਸੋਸਾਇਟੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।