ਖਾਲਸਾਈ ਰੰਗ 'ਚ ਰੰਗਿਆ ਪਟਨਾ ਸਾਹਿਬ, ਵੇਖੋ ਖੂਬਸੂਰਤ ਤਸਵੀਰਾਂ
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਤੋਂ ਇਲਾਵਾ ਵੱਡੀ ਤਾਦਾਦ ਵਿੱਚ ਸਿੱਖ ਸੰਗਤਾਂ ਸ਼ਾਮਲ ਹੋਈਆਂ।
ਦੱਸ ਦਈਏ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇਸ ਵਾਰ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵੱਲੋਂ 2 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ ਜਿਸ ਨੂੰ ਮੁੱਖ ਰੱਖਦਿਆਂ ਹਰ ਸਾਲ ਚੱਲੀ ਆ ਰਹੀ ਪਰੰਪਰਾ ਮੁਤਾਬਕ ਇੱਕ ਦਿਨ ਪਹਿਲਾਂ ਬਹੁਤ ਹੀ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ।
ਹਰ ਪਾਸੇ ਕੇਸਰੀ ਤੇ ਨੀਲੀਆਂ ਦਸਤਾਰਾਂ ਦਾ ਸੈਲਾਬ ਵੇਖਣ ਨੂੰ ਮਿਲਿਆ।
ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਏ ਨਗਰ ਕੀਰਤਨ 'ਚ ਦੇਸ਼ ਵਿਦੇਸ਼ ਤੋਂ ਪਹੁੰਚੀਆਂ ਵੱਡੀ ਗਿਣਤੀ 'ਚ ਸੰਗਤਾਂ ਸ਼ਰਧਾ ਦੇ ਰੰਗ 'ਚ ਰੰਗੀਆਂ ਨਜ਼ਰ ਆਈਆਂ।
ਜਿਸ 'ਚ ਵੱਡੀ ਗਿਣਤੀ ਸਿੱਖ ਸੰਪਰਦਾਵਾਂ ਦੇ ਮੁਖੀ ਸ਼ਾਮਲ ਹੋਏ। ਇਸ ਮੌਕੇ ਨਿਹੰਗ ਸਿੰਘਾਂ ਨੇ ਜੰਗਜੂ ਕਰਤੱਵ ਦਿਖਾਏ।
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗਊ ਘਾਟ ਤੋਂ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਸਜਾਇਆ ਗਿਆ।