ਗੁਰਦਾਸਪੁਰ: ਸਿੱਖ ਧਰਮ ਦੇ ਮੋਢੀ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖਾਲਸਾਈ ਜਾਹੋ ਜਲਾਲ ਬਿਖੇਰਦਾ ਅਲੌਕਿਕ ਤੇ ਪਵਿੱਤਰ ਨਗਰ ਕੀਰਤਨ ਜੈਕਾਰਿਆਂ ਦੀਆਂ ਗੂੰਜਾ ਦੇ ਨਾਲ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਯਾ ਅਤੇ ਪੰਜ ਪਿਆਰਿਆਂ ਦੀ ਅਗੁਵਾਹੀ ਹੇਠ ਸਿੱਖ ਸੰਗਤਾਂ ਦੇ ਵਲੋਂ ਬਟਾਲਾ ਦੀ ਪਾਵਨ ਪਵਿੱਤਰ ਧਰਤੀ ਤੇ ਸਜਾਇਆ ਗਿਆ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੋਹਰਾ ਘਰ ਜਿਥੇ ਹੁਣ ਇਤਹਾਸਿਕ ਗੁਰਦੁਆਰਾ ਕੰਧ ਸਾਹਿਬ ਦੀ ਸੁੰਦਰ ਇਮਾਰਤ ਸ਼ਸ਼ੋਭਿਤ ਹੈ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅਰਦਾਸ ਉਪਰੰਤ ਸ਼ੰਗਤਾਂ ਵੱਲੋਂ ਇਸ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਗਈ। ਇਸੇ ਤਰ੍ਹਾਂ ਜਿੱਥੇ ਸ਼ਹਿਰ 'ਚ ਵੱਖ-ਵੱਖ ਰਾਜਨੀਤਕ ਤੇ ਸਮਾਜਿਕ ਸੰਗਠਨਾਂ ਤੇ ਸ਼ਹਿਰ ਵਾਸੀਆਂ ਨੇ ਥਾਂ-ਥਾਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ 'ਚ ਗੁਰੂ ਤੇ ਗੁਰਬਾਣੀ ਦਾ ਗੁੰਨਗਾਨ ਕਰਦੀਆਂ ਸ਼ੰਗਤਾਂ ਗੁਰੂ ਦੇ ਰੰਗ 'ਚ ਹੀ ਰੰਗੀਆਂ ਦਿਖਾਈ ਦਿੱਤੀਆਂ।ਇਸ ਮੌਕੇ ਸੰਗਤਾਂ ਦੇ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਗੇ ਨਤਮਸਤਕ ਹੋਕੇ ਸਰਬਤ ਦੇ ਭਲੇ ਦੀ ਅਰਦਾਸ ਕਰ ਰਹੀਆਂ। ਬੈਂਡ ਪਾਰਟੀਆਂ ਅਤੇ ਗਤਕਾ ਪਾਰਟੀਆਂ ਵੀ ਇਸ ਨਗਰ ਕੀਰਤਨ ਦੀ ਸ਼ੋਭਾ ਵਧਾਉਂਦੀਆਂ ਨਜ਼ਰ ਆ ਰਹੀਆਂ ਸਨ। ਸਿੱਖ ਸੰਗਤਾਂ ਦਾ ਕਹਿਣਾ ਸੀ ਕਿ ਉਨ੍ਹਾਂ ਸਭ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਦਰਸਾਏ ਮਾਰਗ "ਕਿਰਤ ਕਰੋ ਅਤੇ ਵੰਡ ਛਕੋ" ਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ ਅਤੇ ਹਮੇਸ਼ਾ ਹੀ ਸਰਬਤ ਦਾ ਭਲਾ ਮੰਗਣਾ ਚਾਹੀਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ