Nanded Sahib Gurudwara Act 1956: ਮਹਾਰਾਸ਼ਟਰ ਦੀ ਸਰਕਾਰ ਨੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਸਾਹਿਬ ਐਕਟ, 1956 ਵਿੱਚ ਸੋਧ ਕਰਨ ਵਾਲੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ। ਹੁਣ ਇਹ ਸੋਧ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਾਰਿਆਂ ਦੀ ਸਹਿਮਤੀ ਲਈ ਜਾਵੇਗੀ। ਫਿਰ ਹੀ ਇਸ 'ਤੇ ਕੋਈ ਫੈਸਲਾ ਲਿਆ ਜਾਵੇਗਾ।
ਇਸ ਦੀ ਜਾਣਕਾਰੀ ਬੀਜੇਪੀ ਲੀਡਰ ਆਰ. ਪੀ ਸਿੰਘ ਵੱਲੋਂ ਦਿੱਤੀ ਗਈ ਹੈ। ਆਰ. ਪੀ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੂੰ ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਦਾ ਫੋਨ ਆਇਆ ਸੀ ਜਿਹਨਾਂ ਨੇ ਜਾਣਕਾਰੀ ਦਿੱਤੀ ਹੈ ਕਿ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਸਾਹਿਬ ਐਕਟ, 1956 ਵਿੱਚ ਸੋਧ 'ਤੇ ਰੋਕ ਲਗਾ ਦਿੱਤੀ ਗਈ।
ਮੌਜੂਦਾ ਸਮੇਂ 1956 ਦੇ ਐਕਟ ਅਨੁਸਾਰ, ਹੁਣ ਤੱਕ ਤਖ਼ਤ ਹਜ਼ੂਰ ਸਾਹਿਬ ਬੋਰਡ ਵਿੱਚ ਕੁੱਲ 17 ਮੈਂਬਰ ਹਨ, ਜਿਨ੍ਹਾਂ ਵਿੱਚ 4 ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਨਾਮਜ਼ਦ ਹੁੰਦੇ ਹਨ, 4 ਮੈਂਬਰ ਸੱਚਖੰਡ ਹਜ਼ੂਰ ਖ਼ਾਲਸਾ ਦੀਵਾਨ ਦੇ, ਸੰਸਦ ਵੱਲੋਂ ਦੋ ਸਿੱਖ ਮੈਂਬਰ, ਚੀਫ਼ ਖ਼ਾਲਸਾ ਦੀਵਾਨ ਤੋਂ ਇੱਕ, ਮਰਾਠਵਾੜਾ ਦੇ 7 ਜ਼ਿਲ੍ਹਿਆਂ ਤੋਂ ਸਿੱਧੇ ਚੁਣੇ ਗਏ 3 ਮੈਂਬਰ ਸ਼ਾਮਲ ਹੁੰਦੇ ਹਨ। ਇਸ ਦੇ ਨਾਲ ਹੀ ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਤੋਂ ਇੱਕ-ਇੱਕ ਮੈਂਬਰ ਅਤੇ ਨਾਂਦੇੜ ਕਲੈਕਟਰ ਨਾਮਜ਼ਦ ਹੁੰਦੇ ਹਨ।
ਇਸ ਐਕਟ ਵਿੱਚ ਸੋਧ ਕਰਕੇ ਮਹਾਰਾਸ਼ਟਰ ਸਰਕਾਰ ਨੇ ਬੋਰਡ ਦੇ ਕੁੱਲ 17 ਮੈਂਬਰਾਂ ਵਿੱਚੋਂ 12 ਨੂੰ ਸਿੱਧੇ ਤੌਰ 'ਤੇ ਨਾਮਜ਼ਦ ਕਰਨ ਦਾ ਰਾਹ ਖੋਲ੍ਹ ਦਿੱਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਸੀ, ਚੀਫ਼ ਖ਼ਾਲਸਾ ਦੀਵਾਨ, ਹਜ਼ੂਰੀ ਸੱਚਖੰਡ ਦੀਵਾਨ ਦੀ ਨਾਮਜ਼ਦਗੀ ਖ਼ਤਮ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਬੋਰਡ ਦੇ ਮੈਂਬਰ ਰਹੇ ਦੋ ਸਿੱਖ ਸੰਸਦ ਮੈਂਬਰਾਂ ਨੂੰ ਵੀ ਨਵੀਂ ਸੋਧ ਵਿੱਚ ਇਸ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਗਿਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial