ਕਰਤਾਰਪੁਰ ਸਾਹਿਬਮੰਗਲਵਾਰ ਨੂੰ ਲੋਕ ਸਭਾ 'ਚ ਦੱਸਿਆ ਗਿਆ ਕਿ ਕੁੱਲ 44,951 ਸ਼ਰਧਾਲੂ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਣ ਲਈ ਕਰਤਾਰਪੁਰ ਲਾਂਘੇ ਦੀ ਯਾਤਰਾ ਕਰ ਚੁੱਕੇ ਹਨ। ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅੰਤਮ ਸਥਾਨ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੈ। ਨਵੰਬਰ 2019 ਵਿੱਚ ਕਰਤਾਰਪੁਰ ਲਾਂਘੇ ਦਾ ਉਦਘਾਟਨ ਹੋਇਆ ਸੀ।


ਕੇਂਦਰੀ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈਡੀ ਨੇ ਕਿਹਾ ਕਿ ਸਾਲ ਭਰ ਸ਼ਰਧਾਲੂਆਂ ਨੂੰ ਅਸਾਨ ਰਾਹ ਪ੍ਰਦਾਨ ਕਰਨ ਲਈ ਡੇਰਾ ਬਾਬਾ ਨਾਨਕ ਵਿਖੇ ਇੱਕ ਆਧੁਨਿਕ ਏਕੀਕ੍ਰਿਤ ਪੈਸੈਂਜਰ ਟਰਮੀਨਲ ਅਤੇ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਹੱਦ ਤੱਕ ਇੱਕ ਚਾਰ ਮਾਰਗੀ ਰਾਸ਼ਟਰੀ ਰਾਜਮਾਰਗ (NH-354 B) ਬਣਾਇਆ ਗਿਆ ਹੈ।


ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਕੁੱਲ 44,951 ਸ਼ਰਧਾਲੂਆਂ ਨੇ ਨਵੰਬਰ, 2019 ਤੋਂ 31 ਜਨਵਰੀ, 2020 ਤਕ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਕੀਤੀ।