ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਨਵੇਂ ਵਰ੍ਹੇ ਦੀ ਸ਼ੁਰੂਆਤ, ਐੱਸਜੀਪੀਸੀ ਪ੍ਰਧਾਨ ਨੇ ਸਿੱਖ ਸੰਗਤ ਨੂੰ ਦਿੱਤੀ ਵਧਾਈ
Sikhs New Year: ਸਿੱਖ ਪ੍ਰੰਪਰਾਂ ਅਨੁਸਾਰ ਅੱਜ ਨਵੇਂ ਵਰ੍ਹੇ ਦੀ ਸ਼ੁਰੂਆਤ ਹੈ । ਨਾਨਕਸ਼ਾਹੀ ਕੈਲੰਡਰ ਅਨੁਸਾਰ 1 ਚੇਤ ਤੋਂ ਨਵਾਂ ਵਰ੍ਹਾ ਆਰੰਭ ਹੁੰਦਾ ਹੈ। ਇਸ ਮੌਕੇ ਜਿੱਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਰੱਖੇ ਗਏ
Sikhs New Year: ਸਿੱਖ ਪ੍ਰੰਪਰਾਂ ਅਨੁਸਾਰ ਅੱਜ ਨਵੇਂ ਵਰ੍ਹੇ ਦੀ ਸ਼ੁਰੂਆਤ ਹੈ । ਨਾਨਕਸ਼ਾਹੀ ਕੈਲੰਡਰ ਅਨੁਸਾਰ 1 ਚੇਤ ਤੋਂ ਨਵਾਂ ਵਰ੍ਹਾ ਆਰੰਭ ਹੁੰਦਾ ਹੈ। ਇਸ ਮੌਕੇ ਜਿੱਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਰੱਖੇ ਗਏ ਹਨ ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਸੰਮਤ 554 ਅਨੁਸਾਰ ਨਵੇਂ ਵਰ੍ਹੇ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ।
ਉਹਨਾਂ ਗੁਰਬਾਣੀ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਵਰ੍ਹੇ ਅਨੁਸਾਰ ਨਾਨਕਸ਼ਾਹੀ ਸੰਮਤ 554 ਦੀ ਸ਼ੁਰੂਆਤ ਹੋ ਰਹੀ ਹੈ ਅਤੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਸੁੱਖ ਸ਼ਾਂਤੀ ਅਤੇ ਆਪਸੀ ਇਤਫਾਕ ਬਖ਼ਸ਼ਿਸ ਕਰਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਪ੍ਰੰਪਰਾਵਾਂ ਅਤੇ ਗੁਰਮਤਿ ਵਿਚਾਰਧਾਰਾ ਮਨੁੱਖੀ ਜੀਵਨ ਦੀ ਹਰ ਪੱਖ ਤੋਂ ਅਗਵਾਈ ਕਰਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ। ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਦੀ ਆਮਦ ਮੌਕੇ ਨੌਜੁਆਨ ਪੀੜ੍ਹੀ ਨੂੰ ਆਪਣੇ ਵਿਰਸੇ ਤੋਂ ਪ੍ਰੇਰਣਾ ਲੈਂਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।
ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਮਤਿ ਕੀਰਤਨ ਕੀਤਾ, ਉਥੇ ਹੀ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ।
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ। ਦੇਰ ਰਾਤ ਤੱਕ ਚਲੇ ਗੁਰਮਤਿ ਸਮਾਗਮ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।
ਇਹ ਵੀ ਪੜ੍ਹੋ: Parliament Budget Session: ਅੱਜ ਤੋਂ ਸੰਸਦ ਦੇ ਬਜਟਬਜਟ ਸੈਸ਼ਨ ਦਾ ਦੂਜਾ ਪੜਾਅ, ਬੇਰੁਜ਼ਗਾਰੀ-ਮਹਿੰਗਾਈ ਦੇ ਮੁੱਦੇ 'ਤੇ ਵਿਰੋਧੀ ਧਿਰ ਘੇਰੇਗੀ ਸਰਕਾਰ" href="https://punjabi.abplive.com/news/india/parliament-budget-session-second-part-opposition-will-surround-the-government-on-the-issue-of-unemployment-inflation-648150" target=""> ਸੈਸ਼ਨ ਦਾ ਦੂਜਾ ਪੜਾਅ, ਬੇਰੁਜ਼ਗਾਰੀ-ਮਹਿੰਗਾਈ ਦੇ ਮੁੱਦੇ 'ਤੇ ਵਿਰੋਧੀ ਧਿਰ ਘੇਰੇਗੀ ਸਰਕਾਰ