ਪੰਜਾ ਸਾਹਿਬ ਸ਼ਤਾਬਦੀ ਮੌਕੇ ਪਾਕਿਸਤਾਨ ਜੱਥਾ ਭੇਜਣ 'ਚ ਪਿਆ ਅੜਿੱਕਾ ! ਦੋਵਾਂ ਮੁਲਕਾਂ ਦੇ ਪ੍ਰੋਟੋਕੋਲ ਸੂਚੀ 'ਚ ਸ਼ਾਮਲ ਹੀ ਨਹੀਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾ ਸਾਹਿਬ ਦੀ ਸ਼ਤਾਬਦੀ (Panja Sahib centenary) ਮੌਕੇ ਪਾਕਿਸਤਾਨ (Pakistan) ਭੇਜਿਆ ਜਾਣ ਵਾਲਾ ਜੱਥਾ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਵੱਲੋਂ ਪ੍ਰੋਟੋਕੋਲ ਸੂਚੀ
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਪੰਜਾ ਸਾਹਿਬ ਦੀ ਸ਼ਤਾਬਦੀ (Panja Sahib centenary) ਮੌਕੇ ਪਾਕਿਸਤਾਨ (Pakistan) ਭੇਜਿਆ ਜਾਣ ਵਾਲਾ ਜੱਥਾ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਵੱਲੋਂ ਪ੍ਰੋਟੋਕੋਲ ਸੂਚੀ (Protocol List) 'ਚ ਸ਼ਾਮਿਲ ਨਹੀਂ ਕੀਤਾ ਗਿਆ। ਇਸ ਕਰਕੇ ਪਾਕਿਸਤਾਨ (Pakistan) ਜੱਥਾ ਭੇਜਣ ਵੇਲੇ ਸ਼੍ਰੋਮਣੀ ਕਮੇਟੀ ਨੂੰ ਅੜਚਨਾਂ ਆ ਸਕਦੀਆਂ ਹਨ। ਇਸ ਵਾਰ ਪੰਜਾ ਸਾਹਿਬ ਦੀ ਸ਼ਤਾਬਦੀ (Panja Sahib centenary) ਮੌਕੇ ਸ਼੍ਰੋਮਣੀ ਕਮੇਟੀ (Shiromani Gurdwara Parbandhak Committee) ਵੱਲੋਂ ਵਿਸ਼ੇਸ਼ ਜੱਥਾ ਭੇਜਿਆ ਜਾਣਾ ਹੈ।
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕਰਕੇ ਤਿਆਰੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ ਪਰ ਦੂਜੇ ਪਾਸੇ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੇ ਇਸ ਪ੍ਰਤੀ ਕੋਈ ਸਹਿਮਤੀ ਨਹੀਂ ਪ੍ਰਗਟਾਈ। ਇਸ ਕਰਕੇ ਪਾਕਿ ਜੱਥਾ ਭੇਜਣ ਜਾਂ ਸਮਾਗਮਾਂ ਦਾ ਹਿੱਸਾ ਬਣਨ ਵਿੱਚ ਅੜਚਣਾ ਆਉਣਾ ਕਰੀਬ ਤੈਅ ਹੈ।
ਉਧਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਪਾਕਿ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸਾਲ ਵਿੱਚ 4 ਦੀ ਬਜਾਏ 8 ਵਾਰ ਭਾਰਤੀ ਸਿੱਖ ਯਾਤਰੀਆਂ ਨੂੰ ਪਾਕਿ ਆਉਣ ਦੀ ਮਨਜ਼ੂਰੀ ਲਈ ਪਾਕਿਸਤਾਨ ਪ੍ਰਧਾਨ ਮੰਤਰੀ ਤੇ ਸਬੰਧਿਤ ਮੰਤਰਾਲੇ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ।
ਦੱਸ ਦੇਈਏ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਮਾਗਮ ਕੀਤੇ ਜਾਣੇ ਹਨ, ਉਥੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਵੀ ਸ਼ਤਾਬਦੀ ਮੌਕੇ ਸਮਾਗਮ ਕੀਤੇ ਜਾਣੇ ਹਨ। ਪਾਕਿਸਤਾਨ ਵਿਚ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਪਾਸੋਂ ਸਿਫਾਰਸ਼ ਕਰਵਾ ਕੇ ਆਪਣੀ ਰਿਹਾਇਸ਼ ਦੇ ਸਬੂਤ (ਅਧਾਰ ਕਾਰਡ, ਵੋਟਰ ਕਾਰਡ ਤੇ ਰਾਸ਼ਨ ਕਾਰਡ ਆਦਿ) ਤੇ ਪਾਸਪੋਰਟ ਸਾਈਜ਼ ਫੋਟੋ ਸਮੇਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਚ 5 ਅਗਸਤ 2022 ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣ।