ਚੰਡੀਗੜ੍ਹ: ਜ਼ਿਲ੍ਹਾ ਫਰੀਦਕੋਟ ਦੇ ਬਰਗਾੜੀ ਵਿੱਚ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਚੱਲ ਰਹੇ ਇਨਸਾਫ ਮੋਰਚੇ ਦੇ 137 ਦਿਨ ਇੱਕ ਬਜ਼ੁਰਗ ਭਾਈ ਮਲਕੀਤ ਸਿੰਘ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਹੈ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਭਾਈ ਮਲਕੀਤ ਸਿੰਘ ਦ ਉਮਰ 70 ਸਾਲ ਸੀ। ਉਹ ਪਿੰਡ ਕਾਂਝਲਾ ਧੂਰੀ ਦੇ ਰਹਿਣ ਵਾਲੇ ਸਨ। ਬੀਤੀ ਰਾਤ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੋਸ਼ਲ ਮੀਡੀਆ ਰਾਹੀਂ ਭਾਈ ਮਲਕੀਤ ਸਿੰਘ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਕਥਿਤ ਤੌਰ 'ਤੇ ਗੋਲ਼ੀਆਂ ਚਲਾਈਆਂ ਗਈਆਂ ਸੀ। ਇਸ ਦੌਰਾਨ ਫ਼ਰੀਦਕੋਟ ਦੇ ਪਿੰਡ ਸਰਾਵਾਂ ਦੇ ਗੁਰਜੀਤ ਸਿੰਘ ਅਤੇ ਪਿੰਡ ਬਹਿਬਲ ਕਲਾਂ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ। ਇਸ ਦੇ ਤਹਿਤ ਬਰਗਾੜੀ ਵਿੱਚ ਸਿੱਖ ਸੰਗਤਾਂ ਬੇਅਦਬੀ ਤੇ ਗੋਲ਼ੀਕਾਂਡ ਦੇ ਇਨਸਾਫ ਲਈ ‘ਇਨਸਾਫ ਮੋਰਚੇ’ ’ਤੇ ਬੈਠੀਆਂ ਹਨ।