ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬੂ ਮੌਕੇ ਬਿਹਾਰ ਦੇ ਰਾਜਗੀਰ ਇਲਾਕੇ ਵਿੱਚ ਵਿਸ਼ਾਲ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ। ਇਸ ਮੌਕੇ ਅਲੌਕਿਕ ਨਗਰ ਕੀਰਤਨ ਵੀ ਸਜਾਇਆ ਗਿਆ।
ਜ਼ਿਕਰ ਕਰ ਦਈਏ ਕਿ ਪਟਨਾ ਦੇ ਸ਼ਹਿਰ ਰਾਜਗੀਰ ਵਿੱਚ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਪਣੀ ਪਹਿਲੀ ਉਦਾਸੀ ਸਮੇਂ ਆਪਣੇ ਮੁਬਾਰਕ ਚਰਨ ਪਾਏ ਸੀ ਤੇ ਸ਼ੀਤਲ ਜਲ ਦਾ ਕੁੰਡ ਪ੍ਰਗਟ ਕੀਤਾ ਸੀ ਜੋ ਅੱਜ ਵੀ ਉਸੇ ਤਰਾਂ ਨਿਰੰਤਰ ਜਾਰੀ ਹੈ।
ਗੁਰੂ ਸਾਹਿਬ ਸੁਲਤਾਨਪੁਰ ਲੋਧੀ, ਨਾਨਕਮਤਾ ਤੇ ਬਨਾਰਸ ਤੋਂ ਹੁੰਦੇ ਹੋਏ ਇਸ ਮਹਾਨ ਅਸਥਾਨ ਤੇ ਪਹੁੰਚੇ ਸਨ ਤੇ ਪਾਵਨ ਗੁਰਬਾਣੀ ਦਾ ਉਚਾਰਨ ਕੀਤਾ ਸੀ
ਪਟਨਾ ਤੋਂ ਦੂਰੀ ਅਤੇ ਗੁਰਦੁਆਰਾ ਸਾਹਿਬ ਦੀ ਯੋਗ ਇਮਾਰਤ ਨਾ ਹੋਣ ਕਾਰਨ ਬਹੁਤ ਘੱਟ ਸੰਗਤ ਇਸ ਅਸਥਾਨ ਤੇ ਪਹੁੰਚਦੀ ਸੀ ਤੇ ਸੰਗਤ ਦੀ ਮੰਗ ਨੂੰ ਮੁੱਖ ਰੱਖਦਿਆਂ ਨਾਨਕ ਨਿਸ਼ਕਾਮ ਸੇਵਕ ਜੱਥਾ ਯੁਕੇ ਵੱਲੋਂ ਬਹੁਤ ਹੀ ਵਿਸ਼ਾਲ ਇਮਾਰਤ ਦਾ ਨਿਰਮਾਣ ਕਰਵਾਇਆ ਗਿਆ।
ਜਿਸ ਤੋਂ ਬਾਅਦ ਅੱਜ ਬਹੁਤ ਵੱਡੀ ਪੱਧਰ ਤੇ ਦੇਸ਼ ਵਿਦੇਸ਼ ਦੀਆਂ ਸੰਗਤਾ ਤੇ ਇੰਗਲੈਂਡ ਤੋਂ ਸਿੱਖ ਸੰਗਤਾ ਦਾ ਵਿਸ਼ੇਸ਼ ਜੱਥਾ ਇਸ ਅਸਥਾਨ ਤੇ ਪਹੁੰਚਿਆ ਤੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਖੁਦ ਇਸ ਨਵੀਂ ਬਣੀ ਇਮਾਰਤ ਦੇ ਉਦਘਾਟਨੀ ਸਮਾਰੋਹ ਤੇ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਪੰਥ ਦੀਆਂ ਮਹਾਨ ਹਸਤੀਆਂ ਤਖਤ ਸਾਹਿਬਾਨ ਦੇ ਜਥੇਦਾਰ ਵੀ ਪਹੁੰਚੇ ਹੋਏ ਹਨ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਨਾਲ ਹੋਈ। ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਉਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ, ਤਾਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਜਾਇਆ ਗਿਆ, ਜਿਥੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਵੱਖ-ਵੱਖ ਤਰ੍ਹਾਂ ਲੰਗਰਾਂ ਦਾ ਪ੍ਰਬੰਧ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ।