ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਜਾਣਗੇ ਸ਼ਰਧਾਲੂ, SGPC ਨੂੰ ਮਿਲੇ 224 ਵੀਜ਼ੇ
ਏਬੀਪੀ ਸਾਂਝਾ | 26 Jun 2019 04:29 PM (IST)
ਸ਼ੇਰ-ਏ-ਪੰਜਾਬ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 27 ਜੂਨ ਨੂੰ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਾਕਿਸਤਾਨ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਭੇਜੀਆਂ ਗਈਆਂ ਅਰਜ਼ੀਆਂ ਨੂੰ ਮਨਜ਼ੂਰ ਕਰਦੇ ਹੋਏ 224 ਵੀਜ਼ੇ ਜਾਰੀ ਕੀਤੇ ਹਨ।
ਅੰਮ੍ਰਿਤਸਰ: ਸ਼ੇਰ-ਏ-ਪੰਜਾਬ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 27 ਜੂਨ ਨੂੰ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਾਕਿਸਤਾਨ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਭੇਜੀਆਂ ਗਈਆਂ ਅਰਜ਼ੀਆਂ ਨੂੰ ਮਨਜ਼ੂਰ ਕਰਦੇ ਹੋਏ 224 ਵੀਜ਼ੇ ਜਾਰੀ ਕੀਤੇ ਹਨ। ਬੁੱਧਵਾਰ ਨੂੰ ਵੀਜ਼ੇ ਮਿਲਣ ਤੋਂ ਬਾਅਦ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਾਸਪੋਰਟ ਜਾਰੀ ਕੀਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਮੁੱਖ ਸਕੱਤਰ ਡਾ. ਰੂਪ ਸਿੰਘ ਪਾਕਿਸਤਾਨ ਜਾ ਰਹੇ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਡਾ. ਰੂਪ ਸਿੰਘ ਨੇ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਜਾ ਰਹੇ ਹਨ ਤੇ ਜ਼ਰੂਰਤ ਪੈਣ 'ਤੇ ਉਹ ਪਾਕਿਸਤਾਨ ਦੇ ਗੁਰਦਆਰਾ ਪ੍ਰਬੰਧਕ ਕਮੇਟੀ ਅਧਿਕਾਰੀਆਂ ਨੂੰ ਵੀ ਮਿਲਣਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਪਾਸਪੋਰਟ ਲੈਣ ਆਏ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਉਹ ਪਾਕਿਸਤਾਨ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਜਾ ਰਹੇ ਹਨ। ਇਸ ਦੇ ਨੀਲ ਹੀ ਉਨ੍ਹਾਂ ਨੂੰ ਗੁਰਧਾਮਾਂ ਦੇ ਦਰਸ਼ਨ ਵੀ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਸ਼ਰਧਾਲੂਆਂ ਨੇ ਮੰਗ ਕੀਤੀ ਕਿ ਦੋਵਾਂ ਦੇਸ਼ਾਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਵੀਜ਼ਾ ਦੀ ਸ਼ਰਤ ਨੂੰ ਖਤਮ ਕਰ ਦੇਣਾ ਚਾਹੀਦਾ ਹੈ।