ਪੜਚੋਲ ਕਰੋ

Vaisakhi 2023: ਖਾਲਸਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਨੇ 1052 ਸ਼ਰਧਾਲੂਆਂ ਨੂੰ ਦਿੱਤਾ ਵੀਜ਼ਾ

Vaisakhi 2023: ਇਸ ਵਾਰ ਪਾਕਿਸਤਾਨ ਵਿੱਚ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮਨਾਉਣ ਲਈ 1052 ਸ਼ਰਧਾਲੂਆਂ ਦਾ ਜਥਾ ਜਾਏਗਾ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1161 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਸੀ...

Vaisakhi 2023: ਇਸ ਵਾਰ ਪਾਕਿਸਤਾਨ ਵਿੱਚ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮਨਾਉਣ ਲਈ 1052 ਸ਼ਰਧਾਲੂਆਂ ਦਾ ਜਥਾ ਜਾਏਗਾ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1161 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਸੀ ਪਰ 109 ਵਿਅਕਤੀਆਂ ਨੂੰ ਵੀਜ਼ੇ ਨਹੀਂ ਮਿਲੇ। ਇਹ ਜਥਾ 9 ਅਪਰੈਲ ਨੂੰ ਰਵਾਨਾ ਹੋਵੇਗਾ ਤੇ 18 ਅਪਰੈਲ ਨੂੰ ਦੇਸ਼ ਪਰਤੇਗਾ। 


ਹਾਸਲ ਜਾਣਕਾਰੀ ਮੁਤਾਬਕ ਦਿੱਲੀ ਸਥਿਤ ਪਾਕਿਸਤਾਨੀ ਸਫਾਰਤਖਾਨੇ ਵੱਲੋਂ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ ਜਿਨ੍ਹਾਂ ਪਾਸਪੋਰਟਾਂ ਦੀ ਸੂਚੀ ਭੇਜੀ ਗਈ ਸੀ, ਉਨ੍ਹਾਂ ਵਿੱਚੋਂ 109 ਵਿਅਕਤੀਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ ਹਨ। ਇਸ ਜਥੇ ਨਾਲ ਜਾਣ ਵਾਸਤੇ 1052 ਸ਼ਰਧਾਲੂਆਂ ਨੂੰ ਹੀ ਵੀਜ਼ੇ ਪ੍ਰਾਪਤ ਹੋਏ ਹਨ। 


ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ 1161 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ’ਚੋਂ ਦੂਤਾਵਾਸ ਨੇ 109 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਨਹੀਂ ਕੀਤੇ ਹਨ। ਸਕੱਤਰ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸੰਗਤ ਵਿਚ ਭਾਰੀ ਉਤਸ਼ਾਹ ਹੁੰਦਾ ਹੈ, ਪਰ ਸਰਕਾਰਾਂ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਕੱਟੇ ਜਾਣ ਕਰਕੇ ਕਈ ਸ਼ਰਧਾਲੂਆਂ ਨੂੰ ਨਿਰਾਸ਼ ਵੀ ਹੋਣਾ ਪੈ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹਰ ਸਾਲ ਵਾਂਗ ਇਸ ਸਾਲ ਵੀ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਇਹ ਜਥਾ 9 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ 18 ਅਪਰੈਲ ਨੂੰ ਵਾਪਸ ਆਵੇਗਾ। ਵਿਸਾਖੀ ਦਾ ਮੁੱਖ ਸਮਾਗਮ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿੱਚ 14 ਅਪਰੈਲ ਨੂੰ ਹੋਵੇਗਾ। ਉਨ੍ਹਾਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਲੈਣ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget