Sikh News: ਸ੍ਰੀ ਗੁਰੂ ਨਾਨਕ ਦੇਵ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨੇ ਕਰਤਾਰਪੁਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਨਜ਼ਦੀਕੀ ਸਾਥੀ ਭਾਈ ਮਰਦਾਨਾ ਦੀ ਮੂਰਤੀ ਦਾ ਉਦਘਾਟਨ ਕੀਤਾ ਹੈ। ਇਹ ਮੂਰਤੀ ਸਦੀਆਂ ਤੋਂ ਸਿੱਖ-ਮੁਸਲਿਮ ਦੋਸਤੀ ਦਾ ਪ੍ਰਤੀਕ ਹੈ ਤੇ ਦੋਵਾਂ ਭਾਈਚਾਰਿਆਂ ਵਿਚਕਾਰ ਸਥਾਈ ਬੰਧਨ ਨੂੰ ਉਜਾਗਰ ਕਰਦੀ ਹੈ।


ਇਸ ਉਦਘਾਟਨ ਸਮਾਰੋਹ ਦੀ ਅਗਵਾਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਪੰਜਾਬ ਸਰਕਾਰ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤੀ। ਇਹ ਬੁੱਤ ਸਿੱਖ-ਮੁਸਲਿਮ ਏਕਤਾ ਨੂੰ ਸਮਰਪਿਤ ਗੁਰਦੁਆਰੇ ਦੇ ਅੰਦਰ “ਭਾਈ ਅਜੀਤਾ ਜੀ ਬਾਜ਼ਾਰ” ਵਿੱਚ ਸਥਾਪਿਤ ਕੀਤਾ ਗਿਆ ਹੈ। ਭਾਈ ਮਰਦਾਨਾ ਦੀ ਮੂਰਤੀ ਨੂੰ ਸਥਾਪਿਤ ਕਰਕੇ ਪਾਕਿਸਤਾਨ ਨੇ ਅੰਤਰ-ਧਰਮ ਸਦਭਾਵਨਾ ਦੀ ਇੱਕ ਵਧੀਆ ਮਿਸਾਲ ਕਾਇਮ ਕੀਤੀ ਹੈ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਾਕਿਸਤਾਨੀ ਤੇ ਭਾਰਤੀ ਸਿੱਖ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।



PSGPC ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ, ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਨੂੰ ਗੁਰੂ ਨਾਨਕ ਦੇਵ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੂਰਤੀ ਲਾ ਕੇ ਸਨਮਾਨਿਤ ਕੀਤਾ।






ਇਹ ਸੰਕੇਤ ਅੰਤਰ-ਧਰਮ ਸਦਭਾਵਨਾ ਅਤੇ ਸਰਹੱਦ ਪਾਰ ਦੀ ਏਕਤਾ ਨੂੰ ਦਰਸਾਉਂਦਾ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, ਜਿੱਥੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਅੰਤਿਮ ਸਾਲ ਬਿਤਾਏ, ਸਿੱਖਾਂ ਲਈ ਇੱਕ ਮਹੱਤਵਪੂਰਨ ਸਥਾਨ ਹੈ, ਜੋ ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਮੂਰਤੀ ਦਾ ਉਦਘਾਟਨ ਭਾਰਤ ਤੇ ਪਾਕਿਸਤਾਨ ਵਿਚਕਾਰ ਸਬੰਧਾਂ ਨੂੰ ਮਜ਼ਬੂਤ ​​ਕਰਦਾ ਹੈ, 



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।