ਲਾਹੌਰ: ਭਾਰਤ ਵੱਲੋਂ ਹੁੰਗਾਰਾ ਨਾ ਮਿਲਣ ਦੇ ਬਾਵਜੂਦ ਤਿੰਨ ਮਹੀਨੇ ਤੋਂ ਵੱਧ ਸਮਾਂ ਬੰਦ ਰੱਖਣ ਮਗਰੋਂ ਸੋਮਵਾਰ ਨੂੰ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਦਿੱਤਾ ਹੈ। ਭਾਰਤ ਸਰਕਾਰ ਵੱਲੋੰ ਇਜਾਜ਼ਤ ਨਾ ਦੇਣ ਕਰਕੇ ਕਿਸੇ ਵੀ ਭਾਰਤੀ ਸ਼ਰਧਾਲੂ ਨੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਨਹੀਂ ਕੀਤੇ।

ਪਾਕਿਸਤਾਨੀ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ ਫਿਲਹਾਲ ਇਹ ਯਾਤਰਾ ਮੁਲਤਵੀ ਕੀਤੀ ਹੋਈ ਹੈ। ਔਕਾਫ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਡਿਪਟੀ ਡਾਇਰੈਕਟਰ ਇਮਰਾਨ ਖਾਨ ਨੇ ਦੱਸਿਆ ਕਿ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਹੈ, ਹਾਲਾਂਕਿ ਭਾਰਤ ਵੱਲੋਂ ਕਿਸੇ ਵੀ ਸ਼ਰਧਾਲੂ ਨੇ ਇੱਥੋਂ ਦੀ ਯਾਤਰਾ ਨਹੀਂ ਕੀਤੀ। ਈਟੀਪੀਬੀ ਮੁਲਕ ’ਚ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਧਾਰਮਿਕ ਥਾਵਾਂ ਦੀ ਸੰਭਾਲ ਕਰਦਾ ਹੈ।

ਉਨ੍ਹਾਂ ਕਿਹਾ ਕਿ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ’ਚ ਵਿਸ਼ੇਸ਼ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੇ ਭਾਰਤ ਦੇ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆ ਸਕਦੇ ਹਨ ਪਰ ਉਨ੍ਹਾਂ ਨੂੰ ਸਮਾਜਿਕ ਦੂਰੀ ਕਾਇਮ ਰੱਖਣ ਦੇ ਨਿਯਮ ਦੀ ਪਾਲਣਾ ਯਕੀਨੀ ਬਣਾਉਣੀ ਪਵੇਗੀ।

ਪੰਜਾਬ 'ਚ ਮੌਨਸੂਨ ਕਮਜ਼ੋਰ, 5 ਦਿਨ ਗਰਮੀ ਕੱਢੇਗੀ ਵੱਟ

31 ਜੁਲਾਈ ਤੱਕ 'ਅਨਲੌਕ-2' ਦਾ ਐਲਾਨ, ਕਰਫਿਊ ਰਹੇਗਾ ਜਾਰੀ, ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼