ਲਾਹੌਰ: ਪਾਕਿਸਤਾਨ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਥਿਤ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਦਾ ਲਾਂਘਾ ਗ਼ੈਰ-ਸਿੱਖ ਯਾਤਰੂਆਂ ਲਈ 3 ਜਨਵਰੀ ਤੋਂ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਹੈ। ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਚੜ੍ਹਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ’ਚ ਸਥਿਤ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ।
ਔਕਾਫ ਬੋਰਡ ਦੇ ਬੁਲਾਰੇ ਆਮਿਰ ਹਾਸ਼ਮੀ ਮੁਤਾਬਕ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ, ਨਾਰੋਵਾਲ ’ਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ 3 ਤੋਂ 5 ਜਨਵਰੀ ਤੱਕ ਗ਼ੈਰ-ਸਿੱਖ ਯਾਤਰੂਆਂ ਲਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਹ ਫ਼ੈਸਲਾ ਇਸ ਲਈ ਲਿਆ ਹੈ ਤਾਂ ਜੋ ਪਾਕਿਸਤਾਨ ਤੇ ਭਾਰਤ ਦੇ ਸਿੱਖ ਸ਼ਰਧਾਲੂ ਕਰਤਾਰਪੁਰ ਸਾਹਿਬ ਵਿਖੇ ਇਕੱਠੇ ਹੋ ਕੇ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਮਨਾ ਸਕਣ।
ਉਨ੍ਹਾਂ ਦੱਸਿਆ ਕਿ ਮੁੱਖ ਸਮਾਗਮ 5 ਜਨਵਰੀ ਨੂੰ ਕਰਤਾਰਪੁਰ ’ਚ ਕਰਵਾਇਆ ਜਾਵੇਗਾ। ਇਸ ਮੌਕੇ 2000 ਪਾਕਿ ਸਿੱਖ ਸ਼ਰਧਾਲੂਆਂ ਤੋਂ ਇਲਾਵਾ ਔਕਾਫ ਬੋਰਡ ਦੇ ਅਧਿਕਾਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਾਜ਼ਰੀ ਭਰੇਗੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨਿਚਰਵਾਰ ਤੇ ਐਤਵਾਰ ਨੂੰ 20 ਹਜ਼ਾਰ ਤੋਂ ਵੱਧ ਗ਼ੈਰ ਸਿੱਖ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਹਨ। ਔਕਾਫ ਬੋਰਡ ਦੇ ਮੁਖੀ ਆਮਿਰ ਅਹਿਮਦ ਨੇ ਅਧਿਕਾਰੀਆਂ ਨੂੰ ਸਮਾਗਮ ਦੀਆਂ ਤਿਆਰੀਆਂ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।
ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦਾ ਵੱਡਾ ਫੈਸਲਾ
ਏਬੀਪੀ ਸਾਂਝਾ
Updated at:
02 Jan 2020 12:38 PM (IST)
ਪਾਕਿਸਤਾਨ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਥਿਤ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਦਾ ਲਾਂਘਾ ਗ਼ੈਰ-ਸਿੱਖ ਯਾਤਰੂਆਂ ਲਈ 3 ਜਨਵਰੀ ਤੋਂ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਹੈ। ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਚੜ੍ਹਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ’ਚ ਸਥਿਤ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ।
ਗੁਰਦੁਆਰਾ ਕਰਤਾਰਪੁਰ ਸਾਹਿਬ
- - - - - - - - - Advertisement - - - - - - - - -