ਅੰਮ੍ਰਿਤਸਰ: ਬੀਤੇ ਦਿਨੀਂ ਅਮਰੀਕਾ ਵਾਸੀ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ਵੱਲੋਂ ਗੁਰਬਾਣੀ ਨੂੰ ਤੋੜ-ਮਰੋੜ ਕੇ ਪ੍ਰਕਾਸ਼ਿਤ ਕੀਤਾ ਗਿਆ ਸੀ ਜਿਸ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ 3 ਮਈ ਨੂੰ ਪੰਥਕ ਇਕੱਠ ਬੁਲਾਇਆ ਗਿਆ ਹੈ। ਇਸ ਇਕੱਤਰਤਾ ਮੌਕੇ ਜੋ ਵੀ ਸਾਂਝੀ ਰਾਇ ਬਣੇਗੀ ਉਸ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਠੋਸ ਫੈਸਲਾ ਲਿਆ ਜਾਵੇਗਾ।ਇਸ ਤੋਂ ਇਲਾਵਾ ਇਸ ਪੰਥਕ ਇਕੱਠ ‘ਚ ਹੋਰ ਵੀ ਪੰਥਕ ਮਸਲੇ ਵਿਚਾਰੇ ਜਾਣ ਦੀ ਆਸ ਹੈ।