✕
  • ਹੋਮ

ਪਾਕਿਸਤਾਨੀਆਂ ਮਨਾਇਆ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ

ਏਬੀਪੀ ਸਾਂਝਾ   |  09 Oct 2018 07:51 PM (IST)
1

ਉਨ੍ਹਾਂ ਇਹ ਵੀ ਦੱਸਿਆ ਕਿ ਪਾਕਿਸਤਾਨ ’ਚ ਸਿੱਖਾਂ ਨੂੰ ਨੌਕਰੀਆਂ ਦੇਣ ਸਮੇਂ ਰਾਖਵੇਂ ਕਰਨ ਨੂੰ 5 ਫੀਸਦੀ ਤੋਂ ਵਧਾ ਕੇ 10 ਫੀਸਦੀ ਕਰਨ ਲਈ ਸਰਕਾਰ ਨੂੰ ਸਿਫਾਰਸ਼ ਕੀਤੀ ਗਈ ਹੈ।

2

ਇਸ ਮੌਕੇ ਤਾਰਿਕ ਵਜੀਰ ਖਾਨ ਨੇ ਸਿੱਖ ਸੰਗਤਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਕਿਸਤਾਨ ਓਕਾਫ ਬੋਰਡ ਵਿਭਾਗ ਵਿੱਚ ਪਾਕਿਸਤਾਨੀ ਸਿੱਖ ਨੌਜੁਆਨ ਜੋ ਪੜ੍ਹੇ ਲਿਖੇ ਹੋਣਗੇ, ਨੂੰ ਵਧੇਰੇ ਨੌਕਰੀਆਂ ਦੇ ਮੌਕੇ ਦਿੱਤੇ ਜਾਣਗੇ।

3

ਉਨ੍ਹਾਂ ਦੱਸਿਆ ਪ੍ਰਕਾਸ਼ ਪੁਰਬ ਸਮਾਗਮ ਸਮੇਂ ਅੱਜ ਪਾਕਿਸਤਾਨ ਓਕਾਫ ਬੋਰਡ ਦੇ ਸਕੱਤਰ ਜਨਾਬ ਤਾਰਿਕ ਵਜੀਰ ਖਾਨ ਨੇ ਸੰਗਤਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਹਾਰਦਿਕ ਮੁਬਾਰਕਬਾਦ ਦਿੱਤੀ।

4

ਇਸ ਮੌਕੇ ਪਾਕਿਸਤਾਨ ਦੇ ਸ਼ਹਿਰ ਸਿੰਧ, ਪੇਸ਼ਾਵਰ, ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ ਤੋਂ ਵੱਡੀ ਗਿਣਤੀ ਸਿੱਖ ਸੰਗਤਾਂ ਤਿੰਨ ਦਿਨ ਤੋਂ ਇੱਥੇ ਪਹੁੰਚੀਆਂ।

5

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਇਕਲੌਤੇ ਸਿੱਖ ਬੈਂਕ ਮੈਨੇਜਰ ਮਨਿੰਦਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

6

ਇਸ ਮੌਕੇ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਵਿੱਚੋਂ ਪੁੱਜੇ ਰਾਗੀ ਜਥਿਆਂ ਭਾਈ ਅਜੈ ਸਿੰਘ ਸਿੰਧ, ਭਾਈ ਮਨਮੋਹਨ ਸਿੰਘ ਪੰਜਾ ਸਾਹਿਬ, ਭਾਈ ਹਰਭਜਨ ਸਿੰਘ ਨਨਕਾਣਾ ਸਾਹਿਬ, ਬੀਬੀ ਮਨਬੀਰ ਕੌਰ ਨਨਕਾਣਾ ਸਾਹਿਬ, ਬੀਬੀ ਗੁਰਪ੍ਰੀਤ ਕੌਰ ਪੇਸ਼ਾਵਰ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸ਼ਬਦ ਗਾਇਨ ਕਰਕੇ ਨਿਹਾਲ ਕੀਤਾ ਗਿਆ।

7

ਗੁਰਦੁਆਰਾ ਚੂਨਾ ਮੰਡੀ ਲਾਹੌਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਕੀਤੀ ਗਈ।

8

ਅਟਾਰੀ: ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਜਨਮ ਅਸਥਾਨ ਚੂਨਾ ਮੰਡੀ ਲਾਹੌਰ ਵਿਖੇ ਅੱਜ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪਾਕਿਸਤਾਨ ਦੀਆਂ ਸਿੱਖ ਸੰਗਤਾਂ ਵੱਲੋਂ ਮਨਾਇਆ ਗਿਆ।

  • ਹੋਮ
  • ਧਰਮ
  • ਪਾਕਿਸਤਾਨੀਆਂ ਮਨਾਇਆ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ
About us | Advertisement| Privacy policy
© Copyright@2025.ABP Network Private Limited. All rights reserved.