Amritsar news: ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਅਜਾਇਬ ਘਰ ‘ਚ ਅੱਜ ਅੱਠ ਮਹਾਨ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸ਼ੁਸ਼ੋਭਿਤ ਕੀਤੀਆਂ ਗਈਆਂ ਹਨ।
ਇਨ੍ਹਾਂ ਮਹਾਨ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਕੀਤੀਆਂ ਗਈਆਂ ਸ਼ੁਸ਼ੋਭਿਤ
ਦੱਸ ਦਈਏ ਕਿ ਕੇਂਦਰੀ ਅਜਾਇਬ ਘਰ ਵਿੱਚ ਪ੍ਰਿੰਸੀਪਲ ਸੁਰਿੰਦਰ ਸਿੰਘ ਜੀ ਜੂਨੀਅਰ ਮੀਤ ਪ੍ਰਧਾਨ, SGPC ਅੰਮ੍ਰਿਤਸਰ, ਜਥੇਦਾਰ ਮਾਨ ਸਿੰਘ ਜੀ ਹੰਭੋ ਬੱਬਰ ਅਕਾਲੀ ਸਰਦਾਰ ਜਰਨੈਲ ਸਿੰਘ ਜੀ ਕਾਲਰੇ,ਸਿੱਖ ਇਤਿਹਾਸਕਾਰ ਸਵਰਨ ਸਿੰਘ ਜੀ ਚੂਸਲੇਵੜ੍ਹ, ਗਿਆਨੀ ਦਲੀਪ ਸਿੰਘ ਜੀ ਕਥਾਵਾਚਕ, ਜਥੇਦਾਰ ਰਤਨ ਸਿੰਘ ਜੱਫਰਵਾਲ, ਸੰਤ ਬਾਬਾ ਚੰਦਾ ਸਿੰਘ ਜੀ ਮਹੰਤ, ਸੰਤ ਗਿਆਨੀ ਜੰਗ ਸਿੰਘ ਰਾਗੀ ਸਮੇਤ ਅੱਠ ਮਹਾਨ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ।
ਅੱਜ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅਮਰਦੀਪ ਸਿੰਘ ,ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਹੋਰ ਕਈ ਐਸਜੀਪੀਸੀ ਮੈਂਬਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸ਼ੀਅਤਾਂ ਵਲੋਂ ਅਦਾ ਕੀਤੀ ਗਈ। ਇਸ ਮੌਕੇ ਮਹਾਨ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-02-2024)
ਇਸ ਮੌਕੇ ਗਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਮਹਾਨ ਅਜਾਇਬ ਘਰ ‘ਚ ਉਨ੍ਹਾਂ ਮਹਾਨ ਸ਼ਖਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਨੇ ਸਿੱਖ ਕੌਮ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਲਈ ਚੰਗੇ ਕੰਮ ਕੀਤੇ ਹੋਣ। ਉਹ ਬਹੁਤ ਹੀ ਮਹਾਨ ਲੋਕ ਹੁੰਦੇ ਹਨ, ਜਿਨ੍ਹਾਂ ਦੀਆਂ ਤਸਵੀਰਾਂ ਇਸ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਦੀਆਂ ਤਸਵੀਰਾਂ ਅੱਜ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਦੀ ਸਿੱਖ ਕੌਮ ਦੇ ਲਈ ਬਹੁਤ ਹੀ ਵਡਮੁੱਲੀ ਦੇਣ ਹੈ।
ਇਸ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਬਕਾਇਦਾ ਚੋਣ ਕੀਤੀ ਗਈ ਤੇ ਇਨ੍ਹਾਂ ਦੇ ਨਾਂ ਪੇਸ਼ ਕੀਤੇ ਗਏ ਜਿਸ ਤੋਂ ਬਾਅਦ ਅੱਜ ਇਨ੍ਹਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਉਨ੍ਹਾਂ ਦਾ ਇਤਿਹਾਸ, ਉਨ੍ਹਾਂ ਵਲੋਂ ਕੀਤੇ ਕਾਰਜਾਂ ਅਤੇ ਉਪਲਬਧੀਆਂ ਆਉਣ ਵਾਲੀ ਪੀੜ੍ਹੀ ਨੂੰ ਦਿਖਾਉਣ ਅਤੇ ਅਜਿਹੇ ਮਹਾਨ ਜੋਧੇਆ ਨੂੰ ਬਣਦਾ ਮਾਣ ਸਨਮਾਨ ਦਿੰਦਿਆ ਇਹ ਉਪਰਾਲਾ ਕੀਤਾ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰੋਪੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸਾਨੂੰ ਅੱਜ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਸਾਡੇ ਪਰਿਵਾਰਿਕ ਮੈਂਬਰਾਂ ਦੀਆਂ ਤਸਵੀਰਾਂ ਅੱਜ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀਆਂ ਜਾ ਰਹੀਆਂ ਹਨ ਜੋ ਲੋਕ ਇੱਥੇ ਆ ਕੇ ਇਨ੍ਹਾਂ ਦੀਆਂ ਤਸਵੀਰਾਂ ਦੇਖਣਗੇ ਇਨ੍ਹਾਂ ਨੇ ਕੌਮ ਦੇ ਲਈ ਬਹੁਤ ਮਹਾਨ ਕੰਮ ਕੀਤੇ ਹਨ। ਇਹ ਯੋਧੇ ਰਹੇ ਹਨ ਜੋ ਜੁਗਾਂ-ਜੁਗਾਂ ਤੱਕ ਅਮਰ ਰਹਿਣਗੇ।
ਇਹ ਵੀ ਪੜ੍ਹੋ: Horoscope Today 07 February: ਮੇਖ, ਕਰਕ, ਤੁਲਾ ਰਾਸ਼ੀ ਵਾਲੇ ਅੱਜ ਕਰ ਸਕਦੇ ਨੇ ਯਾਤਰਾ, ਜਾਣੋ 7 ਫਰਵਰੀ ਦਾ ਰਾਸ਼ੀਫਲ