Guru Nanak Dev Ji Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰੁਪਏ ਨਹੀਂ ਸਗੋਂ ਡਾਲਰ ਚੱਲ਼ਣਗੇ। ਇਹ ਸੁਨੇਹਾ ਪਾਕਿਸਤਾਨ ਤੋਂ ਭਾਰਤੀ ਸ਼ਰਧਾਲੂਆਂ ਲਈ ਆਇਆ ਹੈ। ਹੁਣ ਭਾਰਤੀ ਸ਼ਰਧਾਲੂ ਦੁਬਿਧਾ ਵਿੱਚ ਹਨ ਕਿ ਉਹ ਰੁਪਏ ਨੂੰ ਡਾਲਰ ਵਿੱਚ ਕਿੱਥੋਂ ਤਬਦੀਲ ਕਰਵਾਉਣ। 


ਦਰਅਸਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਇਸ ਵਾਰ ਸੁਝਾਅ ਦਿੱਤਾ ਗਿਆ ਹੈ ਕਿ ਉਹ ਇਸ ਯਾਤਰਾ ’ਤੇ ਆਉਣ ਸਮੇਂ ਭਾਰਤੀ ਕਰੰਸੀ ਦੀ ਥਾਂ ਵਿਦੇਸ਼ੀ ਕਰੰਸੀ ਅਤੇ ਖਾਸ ਕਰਕੇ ਯੂਐਸ ਡਾਲਰ ਲੈ ਕੇ ਆਉਣ। ਇਸ ਵਾਰ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਹੈ ਤੇ ਇਸ ਸਬੰਧ ਵਿੱਚ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਤੇ 23 ਨਵੰਬਰ ਨੂੰ ਵਾਪਸ ਪਰਤੇਗਾ। 



ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਖਾਸ ਕਰਕੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਿਹਾ ਕਿ ਉਹ ਇਸ ਵਾਰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਆਉਣ ਸਮੇਂ ਆਪਣੇ ਨਾਲ ਭਾਰਤੀ ਕਰੰਸੀ ਲਿਆਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਇਸ ਸਬੰਧੀ ਭਾਰਤੀ ਕਰੰਸੀ ਬਦਲਣ ਵੇਲੇ ਮੁਸ਼ਕਲ ਆਉਣ ਤੇ ਇਸ ਦਾ ਭਾਅ ਘੱਟ ਮਿਲਣ ਦਾ ਖਦਸ਼ਾ ਪ੍ਰਗਟਾਇਆ। 



ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਸ ਤੋਂ ਬਾਅਦ ਸ਼ਰਧਾਲੂਆਂ ਨੂੰ ਇਸ ਬਾਰੇ ਅਗਾਊਂ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਵਿਦੇਸ਼ੀ ਕਰੰਸੀ ਵਜੋਂ ਅਮਰੀਕੀ ਡਾਲਰ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਇਨ੍ਹਾਂ ਨੂੰ ਤਬਦੀਲ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਆਉਣ ਤੋਂ ਪਹਿਲਾਂ ਭਾਰਤੀ ਕਰੰਸੀ ਨੂੰ ਯੂਐਸ ਡਾਲਰ ਜਾਂ ਪੌਂਡ ਵਿੱਚ ਤਬਦੀਲ ਕਰਵਾ ਲਿਆ ਜਾਵੇ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।