Gurpurab 2020 LIVE Updates: ਖੇਤੀ ਕਾਨੂੰਨਾਂ ਦੇ ਖਿਲਾਫ ਟਿਕਰੀ ਬਾਡਰ ਤੇ ਵਿਰੋਧ ਪ੍ਰਦਰਸ਼ ਕਰ ਰਹੇ ਕਿਸਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਮੌਕੇ ਵੰਢਿਆ ਪ੍ਰਸਾਦ ।
Guru Nanak Jayanti, Gurpurab 2020 LIVE Updates: 30 ਸਾਲ ਦੀ ਉਮਰ ਤਕ ਗੁਰੂ ਨਾਨਕ ਦੇਵ ਜੀ ਦਾ ਗਿਆਨ ਪ੍ਰਪੱਕ ਹੋ ਗਿਆ ਸੀ ਅਤੇ ਅਖੀਰਲਾ ਗਿਆਨ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਨੇ ਸਾਰੀ ਉਮਰ ਸੱਚ ਦਾ ਪ੍ਰਚਾਰ ਕੀਤਾ।
ਬ੍ਰਿਟੇਨ ਦੇ ਹੋਲਬਰਨ ਅਤੇ ਸੇਂਟ ਪੈਨਕ੍ਰਸ ਤੋਂ ਸੰਸਦ ਮੈਂਬਰ ਅਤੇ ਲੇਬਰ ਪਾਰਟੀ ਦੇ ਨੇਤਾ Keir Starmer ਨੇ ਵੀ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ ਹੈ।
ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਮਰਿੰਦਰ ਸਿੰਘ
ਖੇਤੀ ਕਾਨੂੰਨਾਂ ਦੇ ਖਿਲਾਫ ਟਿਕਰੀ ਬਾਡਰ ਤੇ ਵਿਰੋਧ ਪ੍ਰਦਰਸ਼ ਕਰ ਰਹੇ ਕਿਸਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਮੌਕੇ ਵੰਢਿਆ ਪ੍ਰਸਾਦ ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਵਿਖੇ ਨਤਮਸਤਕ ਹੋਏ ਕੈਪਨਟ ਅਮਿਰੰਦਰ ਸਿੰਘ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਟਵੀਟ ਕਰਕੇ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਵਧਾਈ ਦਿੱਤੀ ਹੈ।
ਬਾਲੀਵਿੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।
ਪਿਛੋਕੜ
ਚੰਡੀਗੜ੍ਹ: ਹਰ ਸਾਲ ਗੁਰੂ ਨਾਨਕ ਜਯੰਤੀ ਕਾਰਤਿਕ ਮਹੀਨੇ ਦੇ ਸ਼ੁਕਲਾ ਪੱਖ ਦੇ ਪੂਰਨਮਾਸ਼ੀ ਵਾਲੇ ਦਿਨ ਮਨਾਇਆ ਜਾਂਦਾ ਹੈ। ਇਸ ਸਾਲ 30 ਨਵੰਬਰ ਨੂੰ ਗੁਰੂ ਨਾਨਕ ਜਯੰਤੀ ਮਨਾਈ ਜਾ ਰਹੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਬਾਨੀ ਅਤੇ ਸਿੱਖਾਂ ਦੇ ਪਹਿਲੇ ਗੁਰੂ ਮੰਨੇ ਜਾਂਦੇ ਹਨ। ਇਹ ਕਿਹਾ ਜਾਂਦਾ ਹੈ ਕਿ ਬਚਪਨ ਤੋਂ ਹੀ ਗੁਰੂ ਨਾਨਕ ਦੇਵ ਜੀ ਦਾ ਅਧਿਆਤਮਿਕਤਾ ਪ੍ਰਤੀ ਬਹੁਤ ਰੁਝਾਨ ਸੀ ਅਤੇ ਉਹ ਸਤਿਸੰਗ ਅਤੇ ਚਿੰਤਨ ਵਿਚ ਜੁੜੇ ਰਹਿੰਦੇ ਸੀ।
30 ਸਾਲ ਦੀ ਉਮਰ ਤਕ ਗੁਰੂ ਨਾਨਕ ਦੇਵ ਜੀ ਦਾ ਗਿਆਨ ਪ੍ਰਪੱਕ ਹੋ ਗਿਆ ਸੀ ਅਤੇ ਅਖੀਰਲਾ ਗਿਆਨ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਨੇ ਸਾਰੀ ਉਮਰ ਸੱਚ ਦਾ ਪ੍ਰਚਾਰ ਕੀਤਾ। ਸਿੱਖ ਧਰਮ ਦੇ ਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਤਿਉਹਾਰ ਵਜੋਂ ਬੜੇ ਧੂਮਧਾਮ ਅਤੇ ਸਤਿਕਾਰ ਨਾਲ ਮਨਾਉਂਦੇ ਹਨ। ਕਿਹਾ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ 8 ਸਾਲ ਦੀ ਉਮਰ ਵਿਚ ਹੀ ਰੱਬ ਨੂੰ ਭਾਲਣ ਲਈ ਸਕੂਲ ਛੱਡ ਦਿੱਤਾ ਸੀ।
ਗੁਰੂ ਨਾਨਕ ਦੇਵ ਜੀ ਦਾ ਝੁਕਾਅ ਬਚਪਨ ਤੋਂ ਹੀ ਰੂਹਾਨੀਅਤ ਵੱਲ ਸੀ, ਇਸ ਲਈ ਉਹ ਦੁਨਿਆਵੀ ਕੰਮਾਂ ਤੋਂ ਦੂਰ ਰਹੇ। ਉਹ ਨਿਰੰਤਰ ਪਰਮਾਤਮਾ ਅਤੇ ਸਤਿਸੰਗ ਵਿਚ ਰੁਚੀ ਰੱਖਦੇ ਸੀ। ਗੁਰੂ ਨਾਨਕ ਦੇਵ ਜੀ ਦਾ ਪ੍ਰਮਾਤਮਾ ਪ੍ਰਤੀ ਸਮਰਪਣ ਬਹੁਤ ਉੱਚਾ ਸੀ, ਜਿਸ ਕਾਰਨ ਲੋਕ ਉਸਨੂੰ ਬ੍ਰਹਮ ਮਨੁੱਖ ਸਮਝਣ ਲੱਗ ਪਏ ਸੀ। ਸ੍ਰੀ ਗੁਰੂ ਨਾਨਕ ਜਯੰਤੀ ਯਾਨੀ ਪ੍ਰਕਾਸ਼ ਪੁਰਬ ਦੇ ਮੌਕੇ ਗੁਰੂਦੁਆਰਿਆਂ ਵਿਚ ਸ਼ਬਦ-ਕੀਰਤਨ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਥਾਂਵਾਂ 'ਤੇ ਲੰਗਰ ਵੀ ਲਗਾਏ ਗਏ ਹਨ।
ਇਸ ਦੇ ਨਾਲ ਹੀ ਲੋਕ ਪ੍ਰਕਾਸ਼ ਪਰਵ ਵਿਚ ਸਿੱਖ ਗੁਰਬਾਣੀ ਵੀ ਪੜ੍ਹਦੇ ਹਨ ਅਤੇ ਗੁਰੂ ਨਾਨਕ ਦੇਵ ਜੀ ਨੂੰ ਯਾਦ ਕਰਦੇ ਹਨ। ਇਸ ਦਿਨ ਨਗਰ ਕੀਰਤਨ ਕੱਢੇ ਜਾਂਦੇ ਹਨ। ਇਸ ਦੇ ਜ਼ਰੀਏ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੇ ਸੰਦੇਸ਼ ਲੋਕਾਂ ਤੱਕ ਪਹੁੰਚੇ। ਇਸ ਦੌਰਾਨ ਸਿੱਖ ਧਰਮ ਦੇ ਧਾਰਮਿਕ ਗ੍ਰੰਥ ਸ੍ਰੀ ਗੁਰੂਗ੍ਰੰਥ ਸਾਹਿਬ ਨੂੰ ਫੁੱਲਾਂ ਦੀ ਪਾਲਕੀ ਨਾਲ ਸਜਾਏ ਵਾਹਨ 'ਤੇ ਗੁਰਦੁਆਰੇ ਲਿਆਂਦਾ ਜਾਂਦਾ ਹੈ।
ਇਹ ਦਿੱਤੇ ਸੀ ਸੰਦੇਸ਼
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਏਕਤਾ ਲਈ ਬਹੁਤ ਸਾਰੇ ਸੰਦੇਸ਼ ਦਿੱਤੇ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹਾ ਕਿ ਪ੍ਰਮਾਤਮਾ ਇੱਕ ਹੈ ਅਤੇ ਪਰਮਾਤਮਾ ਹਰ ਥਾਂ ਹੈ। ਇਸ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹਾ ਕਿ ਸਾਨੂੰ ਹਮੇਸ਼ਾਂ ਸਖਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਸ੍ਰੀ ਗੁਰੂ ਨਾਨਕ ਦੇਵ ਨੇ ਕਿਹਾ ਕਿ ਔਰਤਾਂ ਦਾ ਕਦੇ ਨਿਰਾਦਰ ਨਹੀਂ ਹੋਣਾ ਚਾਹੀਦਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
- - - - - - - - - Advertisement - - - - - - - - -